ਵਰਲਡ ਟੀ.ਬੀ. ਦਿਵਸ ਮੌਕੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ

Spread the love
 ਅੰਮ੍ਰਿਤਸਰ, 24 ਮਾਰਚ ( ਮਨਜੀਤ ਸਿੰਘ ਸ਼ੇਰਗਿੱਲ  ਸਿਵਲ ਸਰਜਨ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵਰਲਡ ਟੀ.ਬੀ. ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਵਿੱਚ 100 ਦਿਨਾਂ ਦੇ ਟੀ.ਬੀ. ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਟੀ.ਬੀ. ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਟੀ.ਬੀ. ਦੇ ਸੰਭਾਵਿਤ ਮਰੀਜ਼ਾਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ, ਤਾਂ ਜੋ ਕੋਈ ਵੀ ਮਰੀਜ਼ ਇਲਾਜ ਤੋਂ ਵਾਂਝਾ ਨਾ ਰਹੇ।ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਮਰੀਜ਼ ਹਸਪਤਾਲ ਨਹੀਂ ਪਹੁੰਚ ਰਹੇ, ਉਹਨਾਂ ਨੂੰ ਲੱਭ ਕੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦਿੱਤਾ ਜਾਵੇਗਾ। ਇਸ 100 ਦਿਨਾਂ ਦੇ ਕੈਂਪੇਨ ਵਿੱਚ ਕਮਿਊਨਿਟੀ ਹੈਲਥ ਅਫ਼ਸਰ (CHO) ਵੀ ਅਹਿਮ ਭੂਮਿਕਾ ਨਿਭਾਉਣਗੇ। ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਵਿਨੇ ਟੰਡਨ ਨੇ ਦੱਸਿਆ ਕਿ ਜੇ ਮਰੀਜ਼ ਆਪਣੀ 194 ਦਿਨਾਂ ਦੀ ਪੂਰੀ ਦਵਾਈ ਲੈਂਦਾ ਹੈ ਤਾਂ ਟੀ.ਬੀ. ਬਿਮਾਰੀ ਨੂੰ 100 ਫੀਸਦੀ ਠੀਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕੁੱਲ ਆਬਾਦੀ ਦੇ ਲਗਭਗ 30 ਫੀਸਦੀ ਲੋਕਾਂ ਦੀ ਸਕ੍ਰੀਨਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਟੀ.ਬੀ. ਦੇ ਸਾਰੇ ਮਰੀਜ਼ਾਂ ਨੂੰ ਦਵਾਈ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਂਦੀ ਹੈ, ਤਾਂ ਜੋ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਲੰਬੇ ਸਮੇਂ ਤੱਕ ਖੰਘ, ਬੁਖਾਰ ਜਾਂ ਵਜ਼ਨ ਘਟਣ ਵਰਗੇ ਲੱਛਣ ਦਿਖਾਈ ਦੇਣ, ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ‘ਤੇ ਸੰਪਰਕ ਕੀਤਾ ਜਾਵੇ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *