ਵਾਰਡ ਨੰਬਰ 11 ਦੀ ਸੁਧਾਰ ਕਮੇਟੀ ਨੂੰ ਮਾਨਤਾ ਪ੍ਰਮਾਣ-ਪੱਤਰ ਨਾਲ ਸਨਮਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਸਮਾਜ ਸੁਧਾਰ ਲਈ ਯਤਨਾਂ ਦੀ ਕੀਤੀ ਸ਼ਲਾਘਾ

Spread the love
ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਆਜ਼ਾਦੀ ਦਿਵਸ ਮੌਕੇ ਜੈਤੋ ਦੇ ਵਾਰਡ ਨੰਬਰ 10 ਅਤੇ 11 ਵਿੱਚ ਸਮਾਜ ਸੁਧਾਰ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਰਗਰਮ ਪਿੰਡ/ਵਾਰਡ ਸੁਧਾਰ ਕਮੇਟੀ (V.D.C./W.D.C.) ਨੂੰ ਮਾਨਤਾ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਰਟੀਫਿਕੇਟ ਅਨੁਸਾਰ ਕਮੇਟੀ ਨੂੰ ਬਲਾਕ ਜੈਤੋ, ਜ਼ਿਲ੍ਹਾ ਫ਼ਰੀਦਕੋਟ ਅਧੀਨ ਵਾਰਡ ਨੰਬਰ 10 ਅਤੇ 11 ਲਈ ਮਾਨਤਾ ਦਿੱਤੀ ਗਈ ਹੈ।ਇਸ ਮੌਕੇ ਐੱਸ.ਡੀ.ਐੱਮ. ਜੈਤੋ ਵਿਕਰਮਜੀਤ ਬਾਂਸਲ, ਸਬ-ਡਵੀਜ਼ਨ ਜੈਤੋ ਦੀ ਜੁਡੀਸ਼ਲ ਮੈਜਿਸਟਰੇਟ ਅਦਾਲਤ ਦੇ ਜੱਜ ਸਾਹਿਬ ਅਤੇ ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਨਿਰਮਲਾ ਦੇਵੀ ਅਤੇ ਨਾਇਬ ਤਹਿਸੀਲਦਾਰ ਅਮਨਦੀਪ ਗੋਇਲ ਵੱਲੋਂ ਕਮੇਟੀ ਦੀਆਂ ਸਮਾਜ ਸੇਵੀ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਗਈ।ਕਮੇਟੀ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਅਧਿਕਾਰੀਆਂ ਨੇ ਕਮੇਟੀ ਦੇ ਮੈਂਬਰਾਂ ਨੂੰ ਸਮਾਜ ਭਲਾਈ ਨਾਲ ਜੁੜੀਆਂ ਗਤੀਵਿਧੀਆਂ ਨੂੰ ਹੋਰ ਸਰਗਰਮੀ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਸਰਦਾਰ ਮਨਦੀਪ ਸਿੰਘ ਨਿਰਵਾਣ ਜੈਤੋ , ਤਲਵਿੰਦਰ ਸਿੰਘ, ਜੱਸਾ ਸਿੰਘ ਅਤੇ ਰੋਹਿਤ ਕੁਮਾਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *