ਵਾਰਡ ਨੰਬਰ 6 ’ਚ 78 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਸੈਰਗਾਹ ਪਾਰਕ ==== ਕੌਂਸਲਰ ਮਨਦੀਪ ਕੱਕੜ ਦੇ ਯਤਨਾਂ ਦੀ ਸ਼ਹਿਰ ਵਾਸੀਆਂ ਵੱਲੋਂ ਸ਼ਲਾਘਾ

Spread the love
ਬਾਘਾ ਪੁਰਾਣਾ, 8 ਸਤੰਬਰ ( ਪੱਤਰ ਪ੍ਰੇਰਕ)–ਬਾਘਾ ਪੁਰਾਣਾ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਪਾਰਕ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਪ੍ਰਸਿੱਧ ਸਮਾਜ ਸੇਵੀ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 6 ਤੋਂ ਕੌਂਸਲਰ ਮਨਦੀਪ ਕੱਕੜ ਵੱਲੋਂ ਕੀਤੇ ਗਏ ਯਤਨਾਂ ਸਦਕਾ ਸ਼ਹਿਰ ਵਿੱਚ 78 ਲੱਖ ਰੁਪਏ ਦੀ ਲਾਗਤ ਨਾਲ ਸੈਰਗਾਹ ਪਾਰਕ ਦਾ ਨਿਰਮਾਣ ਕੀਤਾ ਜਾਵੇਗਾ। ਇਸ ਮੌਕੇ ਪਁਤਰਕਾਰਾਂ ਨਾਲ ਗੱਲਬਾਤ ਕਰਦਿਆ ਮਨਦੀਪ ਕੱਕੜ ਨੇ ਕਿਹਾ ਕਿ ਬਾਘਾ ਪੁਰਾਣਾ ਸ਼ਹਿਰ ਵਿੱਚ ਲੰਮੇ ਸਮੇਂ ਤੋਂ ਕੋਈ ਵੱਡਾ ਪਾਰਕ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸ਼ਹਿਰ ਵਾਸੀਆਂ ਕੋਲ ਸੈਰ ਕਰਨ ਜਾਂ ਸਵੇਰ-ਸ਼ਾਮ ਸਮਾਂ ਬਿਤਾਉਣ ਲਈ ਢੁੱਕਵੀਂ ਥਾਂ ਨਹੀਂ ਸੀ, ਜਿਸ ਕਾਰਨ ਲੋਕ ਸੜਕਾਂ ’ਤੇ ਸੈਰ ਕਰਨ ਲਈ ਮਜਬੂਰ ਸਨ। ਕੱਕੜ  ਨੇ ਕਿਹਾ ਕਿ ਵਾਰਡ ਨੰਬਰ 6 ਦੇ ਵਾਸੀਆਂ ਨੇ ਇਸ ਅਹਿਮ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਮਨਦੀਪ ਕੱਕੜ ਨੇ ਕਿਹਾ ਕਿ ਇਸ ਮਾਮਲੇ ਨੂੰ ਉਨ੍ਹਾਂ ਪੰਜਾਬ ਸਰਕਾਰ ਕੋਲ ਇਹ ਮਸਲਾ ਰੱਖ ਕੇ ਸੈਰਗਾਹ ਪਾਰਕ ਲਈ 78 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਰਕ ਦੇ ਨਿਰਮਾਣ ਕਾਰਜ ਨੂੰ ਤੈਅ ਮਾਪਦੰਡਾਂ ਅਨੁਸਾਰ ਮੁਕੰਮਲ ਕਰਵਾਇਆ ਜਾਵੇਗਾ ਅਤੇ ਕੰਮ ਪੂਰਾ ਹੋਣ ਉਪਰੰਤ ਇਹ ਪਾਰਕ ਬਹੁਤ ਜਲਦ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਕ ਬਣਨ ਨਾਲ ਬੱਚਿਆਂ, ਬਜ਼ੁਰਗਾਂ ਅਤੇ ਸ਼ਹਿਰ ਵਾਸੀਆਂ ਨੂੰ ਸੈਰ ਕਰਨ ਅਤੇ ਕੁਝ ਸਮਾਂ ਕੁਦਰਤੀ ਮਾਹੌਲ ਵਿੱਚ ਬਿਤਾਉਣ ਲਈ ਵਧੀਆ ਸਹੂਲਤ ਮਿਲੇਗੀ। ਇਸ ਮੌਕੇ ਕੌਂਸਲਰ ਮਨਦੀਪ ਕੱਕੜ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ ਅਤੇ ਪੰਜਾਬ ਸਰਕਾਰ ਤੋਂ ਰਾਸ਼ੀ ਮਨਜ਼ੂਰ ਕਰਵਾਉਣ ਸਦਕਾ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਵਾਰਡ ਅਤੇ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਜਨਤਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਵਾਰਡ ਵਾਸੀਆਂ  ਕੌਂਸਲਰ ਮਨਦੀਪ ਕੱਕੜ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਾਰਕ ਦੀ ਘਾਟ ਪਿਛਲੇ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਕਈ ਸਰਕਾਰਾਂ ਦੇ ਕਾਰਜਕਾਲ ਦੌਰਾਨ ਵੀ ਇਹ ਮੰਗ ਪੂਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਨਾਲ ਇਹ ਮੰਗ ਪੂਰੀ ਹੋਣ ਜਾ ਰਹੀ ਹੈ। ਸ਼ਹਿਰ ਵਾਸੀਆਂ ਨੇ ਕਿਹਾ ਕਿ ਕੌਂਸਲਰ ਮਨਦੀਪ ਕੱਕੜ ਵੱਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਉਠਾਉਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪਾਰਕ ਦਾ ਨਿਰਮਾਣ ਜਲਦ ਮੁਕੰਮਲ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਬਾਘਾ ਪੁਰਾਣਾ ਸ਼ਹਿਰ ਵਾਸੀਆਂ ਲਈ ਸਿਹਤਮੰਦ ਅਤੇ ਸੁਖਾਵੇਂ ਮਾਹੌਲ ਦਾ ਕੇਂਦਰ ਬਣੇਗਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *