*ਵਾਲੀਬਾਲ ਮੁਕਾਬਲੇ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ* *ਰੂੜੇਕੇ ਕਲਾਂ ਅਤੇ ਬਡਬਰ ਟੀਮਾਂ ਨੇ ਵੱਖ ਵੱਖ ਸ਼੍ਰੇਣੀਆਂ ਵਿਚ ਬਾਜ਼ੀ ਮਾਰੀ*

Spread the love
ਤਪਾ ਮੰਡੀ, 14 ਸਤੰਬਰ( ਗੋਲਡੀ ਵਿਆਸ)=ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4 ਦੇ ਬਲਾਕ ਬਰਨਾਲਾ ਦੇ ਮੁਕਾਬਲਿਆਂ ਦੇ ਅੱਜ ਪਹਿਲੇ ਦਿਨ ਵਾਲੀਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ ਵਿਖੇ ਹੋਏ ਜਿੱਥੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਸਮਾਗਮ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਿੱਤ-ਹਾਰ ਦੀ ਚਿੰਤਾ ਕੀਤੇ ਬਿਨਾਂ ਪੂਰੇ ਜੋਸ਼, ਇਮਾਨਦਾਰੀ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।ਇਸ ਮੌਕੇ ਅੰਡਰ-14 ਲੜਕੇ ਮੁਕਾਬਲੇ ‘ਚੋਂ ਪਹਿਲਾ ਸਥਾਨ ਰੂੜੇਕੇ ਕਲਾਂ, ਦੂਜਾ ਸਥਾਨ ਧੂਰਕੋਟ ਤੇ ਤੀਜਾ ਸਥਾਨ ਭੈਣੀ ਜੱਸਾ ਨੇ ਹਾਸਲ ਕੀਤਾ। ਅੰਡਰ-17 ਲੜਕੇ ਵਿਚ ਪਹਿਲਾ ਸਥਾਨ ਬਡਬਰ, ਦੂਜਾ ਸਥਾਨ ਵਾਈ ਐੱਸ ਬਰਨਾਲਾ,  ਤੀਜਾ ਸਥਾਨ ਸਰਕਾਰੀ ਹਾਈ ਸਕੂਲ ਧੂਰਕੋਟ, ਚੌਥਾ ਸਥਾਨ ਕੁੱਬੇ ਨੇ ਹਾਸਲ ਕੀਤਾ। ਅੰਡਰ-21 ਲੜਕੇ ਵਿਚ ਪਹਿਲਾ ਸਥਾਨ ਰੂੜੇਕੇ ਕਲਾਂ, ਦੂਜਾ ਸਥਾਨ ਠੀਕਰੀਵਾਲ, ਤੀਜਾ ਸਥਾਨ  ਬਾਬਾ ਕਾਲਾ ਮਹਿਰ ਸਟੇਡੀਅਮ, ਬਰਨਾਲਾ ਦੀ ਟੀਮ ਅਤੇ ਚੌਥਾ ਸਥਾਨ ਪੱਖੋ ਕਲਾਂ ਦੀ ਟੀਮ ਨੇ ਹਾਸਲ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਪੀਏ ਹੈਰੀ ਸਿੰਘ ਧਾਲੀਵਾਲ,ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ, ਪਰਗਟ ਸਿੰਘ ਧੂਰਕੋਟ, ਵਾਲੀਬਾਲ ਵਿੱਚ ਅਜੈ ਨਾਗਰ, ਕੋਚ ਮਨਪ੍ਰੀਤ ਸਿੰਘ ਲੱਕੀ ਸਮੇਤ ਹੋਰ ਪਤਵੰਤੇ ਮੌਜੂਦ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *