ਵਿਗਿਆਨ ਪ੍ਰਦਰਸ਼ਨੀਆਂ ਅਤੇ ਨੈਸ਼ਨਲ ਗ੍ਰੀਨ ਐਵਾਰਡ ਲਈ ਪਾਰੁਲ ਠਾਕੁਰ ਦਾ ਸਨਮਾਨ

Spread the love
ਕੁਰਾਲੀ 18ਅਗਸਤ (ਜਗਦੇਵ ਸਿੰਘ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਹਿਲੋਲਪੁਰ (ਮੋਹਾਲੀ) ਦੀ ਸਾਇੰਸ ਮਿਸਟ੍ਰੈਸ ਅਤੇ ਈਕੋ ਕਲੱਬ ਇੰਚਾਰਜ ਸ੍ਰੀਮਤੀ ਪਾਰੁਲ ਠਾਕੁਰ ਨੂੰ ਵਿਗਿਆਨ ਪ੍ਰਦਰਸ਼ਨੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਨੈਸ਼ਨਲ ਗ੍ਰੀਨ ਐਵਾਰਡ ਲਈ ਆਜਾਦੀ ਦਿਵਸ ਦੇ ਮੌਕੇ ਉੱਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ ਡਬਲਿਊ ਡੀ) ਦੇ ਮਾਣਯੋਗ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਪ੍ਰਦਾਨ ਕੀਤਾ ਗਿਆ।ਸ੍ਰੀਮਤੀ ਪਾਰੁਲ ਠਾਕੁਰ ਨੇ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਨਵੀਨਤਾ, ਪ੍ਰਯੋਗਾਤਮਕ ਸਿੱਖਿਆ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਹਨ। ਉਨ੍ਹਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਸਾਇੰਸ ਐਗਜ਼ੀਬਿਸ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਇਨਾਮ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਸਕੂਲ ਵਿੱਚ ਵਾਤਾਵਰਣ ਸੰਭਾਲ, ਪਾਣੀ ਦੀ ਬਚਤ, ਕੂੜੇ ਦੀ ਸਹੀ ਸੰਭਾਲ, ਪੌਧਾਰੋਪਣ ਅਤੇ ਹਰੀਅਲੀ ਵਧਾਉਣ ਸਬੰਧੀ ਕਈ ਪ੍ਰਭਾਵਸ਼ਾਲੀ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ।ਸ੍ਰੀਮਤੀ ਪਾਰੁਲ ਠਾਕੁਰ ਨੇ ਇਸ ਸਨਮਾਨ ਲਈ ਮਾਣਯੋਗ ਮੰਤਰੀ ਜੀ ਅਤੇ ਡਿਪਟੀ ਕਮਿਸ਼ਨਰ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੀ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਵਿਗਿਆਨ, ਨਵੀਨਤਾ ਅਤੇ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਰਹਿਣਗੇ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਯਸ਼ੁਮਤੀ ਨੇ ਵੀ ਸ੍ਰੀਮਤੀ ਪਾਰੁਲ ਠਾਕੁਰ ਨੂੰ ਇਸ ਮਾਣਮੱਤੀ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਨਾ ਸਿਰਫ਼ ਅਧਿਆਪਕ ਲਈ ਮਾਣ ਦੀ ਗੱਲ ਹਨ, ਸਗੋਂ ਪੂਰੇ ਸਕੂਲ ਅਤੇ ਇਲਾਕੇ ਲਈ ਵੀ ਗੌਰਵ ਦੀ ਗੱਲ ਹੈ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *