ਵਿਦਿਆਰਥਣਾਂ ਦੀ ਬੀ.ਏ. ਭਾਗ ਤੀਜਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਅਮਨਦੀਪ ਕੌਰ ਨੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਕ੍ਰਮਵਾਰ 13ਵਾਂ ਅਤੇ ਹਰਪ੍ਰੀਤ ਕੌਰ ਨੇ 14ਵਾਂ ਰੈਂਕ ਅਤੇ ਜਿਲ੍ਹੇ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ

Spread the love
ਕਪੂਰਥਲਾ, 16 ਅਗਸਤ (ਕੌੜਾ )-  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ. ਭਾਗ ਤੀਜਾ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਮੈਰਿਟ ਲਿਸਟ ਵਿੱਚ 13ਵਾਂ ਰੈਂਕ ਹਾਸਲ ਕੀਤਾ, ਜਦਕਿ ਹਰਪ੍ਰੀਤ ਕੌਰ ਨੇ ਕ੍ਰਮਵਾਰ 14ਵਾਂ ਰੈਂਕ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਦੋਵਾਂ ਵਿਦਿਆਰਥਣਾਂ ਨੇ ਕਪੂਰਥਲਾ ਜ਼ਿਲ੍ਹੇ ਵਿੱਚੋਂ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਕਾਲਜ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਦੋਵਾਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਵੱਲੋਂ ਦਿੱਤੀ ਗਈ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥਣਾਂ ਨੂੰ ਵੀ ਅਕਾਦਮਿਕ ਖੇਤਰ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ।ਵਿਦਿਆਰਥਣਾਂ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀ ਰਹਿਨੁਮਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਲਜ ਵੱਲੋਂ ਹਮੇਸ਼ਾ ਪੜ੍ਹਾਈ ਲਈ ਉਤਸ਼ਾਹਿਤ ਅਤੇ ਸਹਿਯੋਗ ਪ੍ਰਦਾਨ ਕੀਤਾ ਗਿਆ।ਕਾਲਜ ਦੇ ਸਮੂਹ ਸਟਾਫ਼ ਵੱਲੋਂ ਵੀ ਅਮਨਦੀਪ ਕੌਰ ਅਤੇ ਹਰਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ। ਦੋਵਾਂ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਕਾਲਜ ਲਈ ਮਾਣ ਵਾਲੀ ਗੱਲ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *