ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪੱਤਰਕਾਰਾਂ ‘ਤੇ ਹਮਲਿਆਂ ਦੀ ਇੰਡੀਅਨ ਜਰਨਲਿਸਟਸ ਯੂਨੀਅਨ ਵੱਲੋਂ ਸਖ਼ਤ ਨਿੰਦਾ ਪੁਲੀਸ ਹਿੰਸਾ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

Spread the love
ਬਠਿੰਡਾ, 24 ਜੁਲਾਈ:=ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ.) ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਅਤੇ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੀ ਕਵਰੇਜ ਦੌਰਾਨ ਡਿਊਟੀ ਨਿਭਾ ਰਹੇ ਪੱਤਰਕਾਰਾਂ ‘ਤੇ ਹੋਏ ਕਥਿਤ ਸਰੀਰਕ ਹਮਲਿਆਂ ਅਤੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਆਈ.ਜੇ.ਯੂ. ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਸਕੱਤਰ ਜਨਰਲ ਡੀ. ਸੋਮਾ ਸੁੰਦਰ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਕਿਹਾ ਕਿ ਆਪਣੇ ਪੇਸ਼ੇਵਰ ਫ਼ਰਜ਼ ਨਿਭਾ ਰਹੇ ਪੱਤਰਕਾਰਾਂ ‘ਤੇ ਇੱਕ ਪਾਸੇ ਸੁਰੱਖਿਆ ਬਲਾਂ ਅਤੇ ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਵੱਲੋਂ ਹਮਲੇ ਕੀਤੇ ਜਾਣਾ ਬਹੁਤ ਹੀ ਨਿੰਦਣਯੋਗ ਹੈ।ਆਗੂਆਂ ਨੇ ਦੋਸ਼ ਲਾਇਆ ਕਿ ਸੁਰੱਖਿਆ ਬਲਾਂ ਵੱਲੋਂ ਵਿਦਿਆਰਥੀਆਂ ਅਤੇ ਪੱਤਰਕਾਰਾਂ ਖ਼ਿਲਾਫ਼ ਬਿਜਲੀ ਦੇ ਝਟਕੇ ਵਾਲੇ ਡੰਡੇ ਅਤੇ ਪਲਾਸਟਿਕ ਦੀਆਂ ਖ਼ਤਰਨਾਕ ਗੋਲੀਆਂ ਦੀ ਵਰਤੋਂ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਰੈਪਿਡ ਐਕਸ਼ਨ ਫੋਰਸ (ਆਰ.ਏ.ਐੱਫ਼) ਅਤੇ ਦਿੱਲੀ ਪੁਲੀਸ ਦੇ ਕਈ ਕਰਮਚਾਰੀ ਸਾਦੇ ਕੱਪੜਿਆਂ ਵਿੱਚ ਅਤੇ ਬਿਨਾਂ ਨਾਮ-ਪੱਟੀਆਂ ਤੋਂ ਆਪਣੀ ਪਹਿਚਾਣ ਲੁਕਾਏ ਜਾਣ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਮੀ ਅਤੇ ਕੌਮਾਂਤਰੀ ਮਹੱਤਤਾ ਵਾਲੇ ਵਿਦਿਆਰਥੀ ਅੰਦੋਲਨਾਂ ਦੀ ਰਿਪੋਰਟਿੰਗ ਕਰਨਾ ਪੱਤਰਕਾਰਾਂ ਦਾ ਫ਼ਰਜ਼ ਹੈ ਅਤੇ ਅਜਿਹੇ ਸਮੇਂ ਰਿਪੋਰਟਰਾਂ ਅਤੇ ਵੀਡੀਓ ਪੱਤਰਕਾਰਾਂ ‘ਤੇ ਹਮਲੇ ਲੋਕਤੰਤਰੀ ਕਦਰਾਂ-ਕੀਮਤਾਂ ਲਈ ਚਿੰਤਾਜਨਕ ਹਨ।ਆਗੂਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਫ਼ੀਲਡ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਦਾ ਕਿਸੇ ਵੀ ਮੀਡੀਆ ਸੰਸਥਾ ਦੀ ਸੰਪਾਦਕੀ ਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ। ਇਸ ਲਈ ਕਿਸੇ ਚੈਨਲ ਜਾਂ ਮੀਡੀਆ ਸੰਸਥਾ ਦੀ ਸੰਪਾਦਕੀ ਨੀਤੀ ਦੇ ਆਧਾਰ ‘ਤੇ ਫ਼ੀਲਡ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਗ਼ਲਤ ਅਤੇ ਗੈਰ-ਲੋਕਤੰਤਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਮਲਾ ਪ੍ਰਦਰਸ਼ਨਕਾਰੀਆਂ ਵੱਲੋਂ ਹੋਵੇ ਜਾਂ ਸੁਰੱਖਿਆ ਬਲਾਂ ਵੱਲੋਂ, ਇਹ ਪ੍ਰੈੱਸ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਹੈ।ਆਗੂਆਂ ਨੇ ਇਹ ਵੀ ਕਿਹਾ ਕਿ ਕੁਝ ਟੀਵੀ ਚੈਨਲਾਂ ਅਤੇ ਮੀਡੀਆ ਅਦਾਰਿਆਂ ਨੂੰ ਸਰਕਾਰ ਪੱਖੀ ਅਤੇ ਪ੍ਰਦਰਸ਼ਨ ਵਿਰੋਧੀ ਰੁਖ਼ ਅਪਣਾਉਣ ਦੇ ਦੋਸ਼ਾਂ ਕਾਰਨ ਪ੍ਰਦਰਸ਼ਨਕਾਰੀਆਂ ਵੱਲੋਂ ਖ਼ਾਸ ਤੌਰ ‘ਤੇ ਨਿਸ਼ਾਨਾ ਬਣਾਇਆ ਗਿਆ।ਉਨ੍ਹਾਂ ਕਿਹਾ ਕਿ ਹਰ ਮੀਡੀਆ ਸੰਸਥਾ ਨੂੰ ਆਪਣੀ ਸੰਪਾਦਕੀ ਨੀਤੀ ਤੈਅ ਕਰਨ ਦੀ ਆਜ਼ਾਦੀ ਹੈ, ਪਰ ਕੁਝ ਮੀਡੀਆ ਅਦਾਰਿਆਂ ਦੀ ਕਾਰਜਸ਼ੈਲੀ ਕਾਰਨ ਪੱਤਰਕਾਰਾਂ ਦੀ ਭਰੋਸੇਯੋਗਤਾ ਅਤੇ ਮਿਆਰਾਂ ‘ਤੇ ਸਵਾਲ ਉੱਠ ਰਹੇ ਹਨ। ਇਸ ਸਬੰਧੀ ਮੀਡੀਆ ਅਦਾਰਿਆਂ ਨੂੰ ਸਵੈ-ਪੜਚੋਲ ਕਰਨ ਦੀ ਵੀ ਅਪੀਲ ਕੀਤੀ ਹੈ।ਆਗੂਆਂ ਨੇ ਮੀਡੀਆ ਕਰਮੀਆਂ ‘ਤੇ ਹੋਏ ਹਮਲਿਆਂ ਦੀ ਨਿੰਦਾ ਕਰਨ ਲਈ ਕਾਕਰੋਚ ਜਨਤਾ ਪਾਰਟੀ ਦੇ ਬਿਆਨ ਦਾ ਸਵਾਗਤ ਕੀਤਾ ਅਤੇ ਪੱਤਰਕਾਰਾਂ ਖ਼ਿਲਾਫ਼ ਪੁਲੀਸ ਵੱਲੋਂ ਕੀਤੀ ਗਈ ਕਥਿਤ ਹਿੰਸਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
  • Related Posts

    ਬਰਨਾਲਾ ’ਚ ਸਫਾਈ ਸੇਵਕਾਂ ’ਤੇ ਲਾਠੀਚਾਰਜ ਲੋਕਤੰਤਰ ’ਤੇ ਕਾਲਾ ਧੱਬਾ, ਸਰਕਾਰ ਨੇ ਆਪਣਾ ਅਸਲੀ ਚਿਹਰਾ ਦਿਖਾਇਆ : ਅਰੁਣ ਖੋਸਲਾ * ਦਿੱਲੀ ‘ਚ ਵਿਦਿਆਰਥੀਆਂ ਨੂੰ ਭੜਕਾਉਣ ਵਾਲੇ ‘ਆਪ’ ਆਗੂ ਪੰਜਾਬ ਦੇ ਪੇਪਰ ਲੀਕ ਮਾਮਲੇ ‘ਚ ਚੁੱਪ ਕਿਉਂ : ਭਾਜਪਾ ਆਗੂ ਫਗਵਾੜਾ 25 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਸੀਨੀਅਰ ਭਾਜਪਾ ਆਗੂ ਅਤੇ ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ’ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਗੈਰ-ਮਨੁੱਖੀ ਅਤੇ ਲੋਕਤੰਤਰ ਵਿਰੋਧੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸ਼ਹਿ ’ਤੇ ਕੀਤੀ ਗਈ ਹੈ, ਜਿਸ ਨਾਲ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋਇਆ ਹੈ। ਅਰੁਣ ਖੋਸਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਸਲ ਵਿੱਚ ਕੁਝ ਖਾਸ ਸੱਤਾ ਦੇ ਲਾਲਚੀ ਲੋਕਾਂ ਦਾ ਟੋਲਾ ਬਣ ਕੇ ਰਹਿ ਗਈ ਹੈ, ਜਿਸ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਜਾਂ ਹੱਕਾਂ ਨਾਲ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਵੀ ਕੋਈ ਵਰਗ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਂਦਾ ਹੈ ਤਾਂ ਪੰਜਾਬ ਸਰਕਾਰ ਉਸ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ’ਤੇ ਦਬਾਉਣ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਸਮੇਂ ਇਸ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵਿੱਚ ਵਿਦਿਆਰਥੀਆਂ ਨੂੰ ਹਿੰਸਾ ਲਈ ਭੜਕਾਉਣ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਬਰਾਬਰ ਦਾ ਹੱਥ ਹੈ ਅਤੇ ਦੋਵੇਂ ਪਾਰਟੀਆਂ ਸਿਆਸੀ ਲਾਭ ਲਈ ਨੌਜਵਾਨਾਂ ਨੂੰ ਗੁੰਮਰਾਹ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੀਆਂ। ਇਸ ਮੌਕੇ ਭਾਜਪਾ ਆਗੂ ਪ੍ਰਦੀਪ ਆਹੂਜਾ, ਬੋਬੀ ਸਚਦੇਵਾ ਅਤੇ ਬਿੱਲਾ ਪ੍ਰਭਾਕਰ ਨੇ ਵੀ ਕਿਹਾ ਕਿ ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਦੇ ਪੇਪਰ ਲੀਕ ਮਾਮਲੇ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਾ ਤਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਮਾਮਲੇ ’ਤੇ ਕੁਝ ਬੋਲ ਰਹੇ ਹਨ ਅਤੇ ਨਾ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕੋਈ ਰਹਿਮ ਨਾ ਮਿਲੇ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਬਦਲੇ ਦੀ ਰਾਜਨੀਤੀ ਨਹੀਂ, ਸਗੋਂ ਸੁਸ਼ਾਸਨ, ਪਾਰਦਰਸ਼ਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਲੋੜ ਹੈ। ਸਰਕਾਰ ਨੂੰ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਲੋਕਾਂ ਦੀਆਂ ਜਾਇਜ਼ ਮੰਗਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। ਤਸਵੀਰ – ਫਗਵਾੜਾ ਵਿਖੇ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਅਰੁਣ ਖੋਸਲਾ ਅਤੇ ਹੋਰ।

    Spread the love

    Spread the loveਫਗਵਾੜਾ 25 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸੀਨੀਅਰ ਭਾਜਪਾ ਆਗੂ ਅਤੇ ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ…

    ਕੋਆਪ੍ਰੇਟਿਵ ਸੁਸਾਇਟੀ ਪਿੰਡ ਢੱਡੇ ਵਿਖੇ ਪੀ.ਐਮ. ਪ੍ਰਣਾਮ ਕਿਸਾਨ ਗੋਸ਼ਠੀ (ਉਰਵਰਕ ਦੀ ਪਾਠਸ਼ਾਲਾ) ਦਾ ਹੋਇਆ ਆਯੋਜਨ * ਕ੍ਰਿਭਕੋ ਕੰਪਨੀ ਨੇ ਸੁਸਾਇਟੀ ਨੂੰ ਭੇਂਟ ਕੀਤਾ ਸਪਲਿਟ ਏ.ਸੀ.

    Spread the love

    Spread the loveਫਗਵਾੜਾ 25 ਜੁਲਾਈ (   ਪ੍ਰੀਤ ਕੌਰ ਪ੍ਰੀਤੀ         ) ਨਜਦੀਕੀ ਪਿੰਡ ਢੱਡੇ ਸਥਿਤ ਕੋਆਪ੍ਰੇਟਿਵ ਸੁਸਾਇਟੀ ਵਿਖੇ ਪੀ.ਐਮ. ਪ੍ਰਣਾਮ ਕਿਸਾਨ ਗੋਸ਼ਠੀ (ਉਰਵਰਕ ਦੀ ਪਾਠਸ਼ਾਲਾ) ਦਾ ਆਯੋਜਨ ਸੁਸਾਇਟੀ ਦੇ…

    Leave a Reply

    Your email address will not be published. Required fields are marked *