ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 23 ਦੇ ਗਣਪਤੀ ਐਸਟੇਟ ਵਿਖੇ  ਪਾਣੀ ਦੀ ਪਾਈਪਲਾਈਨ ਦਾ ਕੀਤਾ ਉਦਘਾਟਨ ਇਲਾਕਾ ਨਿਵਾਸੀਆਂ ਨੂੰ ਮਿਲੇਗੀ ਸਾਫ਼ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਹਲਕੇ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ : ਜੀਵਨਜੋਤ ਕੌਰ

Spread the love
ਅੰਮ੍ਰਿਤਸਰ, 13 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਪਾਈਪਲਾਈਨ ਦੇ ਵਿਛਾਏ ਜਾਣ ਨਾਲ ਗਣਪਤੀ ਐਸਟੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਾਫ਼, ਸੁੱਚਾ ਅਤੇ ਨਿਰਵਿਘਨ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ, ਜਿਸ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ, ਸੁਝਾਵਾਂ ਅਤੇ ਹੋਰ ਜਨਤਕ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਵਿਧਾਇਕਾ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਸਥਾਈ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ, ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਨਾਲ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਇਲਾਕੇ ਦੇ ਪਤਵੰਤੇ, ਵਸਨੀਕ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *