ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜਤੋਲੀ ਵਿਖੇ ਸਿੰਚਾਈ ਟਿਊਬਵੈੱਲ ਨੂੰ ਕੀਤਾ ਲੋਕ ਅਰਪਣ

Spread the love
ਨੂਰਪੁਰਬੇਦੀ: ਦਲਜੀਤ ਚਨੌਲੀ  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਜਤੋਲੀ ਵਿਖੇ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਨਵੇਂ ਸਿੰਚਾਈ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਇੱਕ ਬਜ਼ੁਰਗ ਦੇ ਹੱਥੋਂ ਟਿਊਬਵੈੱਲ ਦਾ ਸਵਿੱਚ ਚਲਵਾ ਕੇ ਇਸ ਦੀ ਰਸਮੀ ਸ਼ੁਰੂਆਤ ਕਰਵਾਈ ਅਤੇ ਇਸ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡ ਜਤੋਲੀ ਦੇ ਖੇਤਾਂ ਵਿੱਚ ਸਿੰਚਾਈ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਦੋ ਨਵੇਂ ਬੋਰ ਲਗਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਸ ਵਿੱਚੋਂ ਇੱਕ ਬੋਰ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ, ਜਦਕਿ ਦੂਜੇ ਬੋਰ ਲਈ ਪਿੰਡ ਵਾਸੀਆਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਾਂਝੇ ਤੌਰ ‘ਤੇ ਯੋਗਦਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਬੋਰ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਇਸ ਨੂੰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਖੇਤਾਂ ਦੀ ਸਿੰਚਾਈ ਲਈ ਵੱਡੀ ਰਾਹਤ ਮਿਲੇਗੀ ਅਤੇ ਖੇਤੀਬਾੜੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਸਿੰਚਾਈ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨਾਂ ਨੂੰ ਇਸ ਪ੍ਰੋਜੈਕਟ ਨਾਲ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਚੱਢਾ ਨੇ ਪਿੰਡ ਦੀ ਲੋੜ ਨੂੰ ਸਮਝਦਿਆਂ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਵਾਇਆ ਹੈ, ਜਿਸ ਲਈ ਸਮੂਹ ਪਿੰਡ ਵਾਸੀ ਉਨ੍ਹਾਂ ਦੇ ਧੰਨਵਾਦੀ ਹਨ। ਇਸ ਮੌਕੇ ਕਮਲ ਚੌਧਰੀ, ਸੋਹਣ ਲਾਲ ਭੁੰਬਲਾ, ਚੌਧਰੀ ਹੁਸਨ ਚੰਦ, ਠੇਕੇਦਾਰ ਮੋਹਨ ਲਾਲ, ਸਾਬਕਾ ਸਰਪੰਚ ਮਲਕੀਤ ਸਿੰਘ, ਯੂਥ ਆਗੂ ਬੰਟੀ ਜਤੋਲੀ, ਬਲਵੀਰ ਜਤੋਲੀ, ਸਰਵਣ ਠੇਕੇਦਾਰ, ਬਲਵੰਤ ਰਾਏ, ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਸਿੰਮੂ ਜੱਟਪੁਰ, ਬਲਵੀਰ ਟੇਡੇਵਾਲ, ਲੱਖੀ ਸਰਪੰਚ ਟੇਡੇਵਾਲ, ਬਲਾਕ ਪ੍ਰਧਾਨ ਪਰਮਿੰਦਰ ਬਾਲਾ, ਚੇਅਰਮੈਨ ਮਲਕੀਤ ਸਿੰਘ ਭੰਗੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਫੋਟੋ ਕੈਪਸ਼ਨ: ਪਿੰਡ ਜਤੋਲੀ ਵਿਖੇ ਨਵੇਂ ਸਿੰਚਾਈ ਟਿਊਬਵੈੱਲ ਦਾ ਉਦਘਾਟਨ ਕਰਦੇ ਹੋਏ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *