ਵਿਧਾਇਕ ਚੱਢਾ ਦੀ ਕੋਸ਼ਿਸ਼ ਸਦਕਾ ਸੜਕਾਂ ਦੀਆਂ ਬਰਮਾਂ ਦੀ ਬਦਲੇਗੀ ਕਿਸਮਤ  ਕੱਚੀਆਂ ਬਰਮਾਂ ਤੇ ਇੰਟਰਲੋਕ ਟਾਈਲਾਂ ਲਗਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ 

Spread the love
ਨੂਰਪੁਰਬੇਦੀ, 8 ਜੁਲਾਈ : ਦਲਜੀਤ ਚਨੌਲੀ  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵੱਲੋਂ ਪਿੰਡ ਮਾਧੋਵਾਲ, ਦਹੀਰਪੁਰ ਤੋਂ ਮੁੱਖ ਸੜਕ ਦੇ ਨਾਲ-ਨਾਲ ਪਿੰਡ ਅਬਿਆਣਾ ਬੱਸ ਸਟੈਂਡ ਤੱਕ ਕੱਚੀ ਬਰਮ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਪ੍ਰਾਜੈਕਟ ‘ਤੇ ਲਗਭਗ 15 ਲੱਖ ਰੁਪਏ ਦੀ ਲਾਗਤ ਆ ਰਹੀ ਹੈ, ਜਿਸ ਨਾਲ ਇਲਾਕੇ ਦੇ ਨਿਵਾਸੀਆਂ ਨੂੰ ਆਵਾਜਾਈ ਸੰਬੰਧੀ ਮਹੱਤਵਪੂਰਨ ਸਹੂਲਤ ਪ੍ਰਾਪਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਵਿਭਾਗ ਦੇ ਜੇਈ ਗੁਰਦਿਆਲ ਸਿੰਘ ਗੋਲਡੀ ਨੇ ਦੱਸਿਆ ਕਿ ਬਰਮ ਦਾ ਨਿਰਮਾਣ ਮਿਆਰੀ ਤਕਨੀਕੀ ਮਾਪਦੰਡਾਂ ਅਨੁਸਾਰ ਕੀਤਾ ਜਾ ਰਿਹਾ ਹੈ। ਪਹਿਲਾਂ ਬੇਸ ਨੂੰ ਸਮਤਲ ਅਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਇੰਟਰਲਾਕ ਟਾਈਲਾਂ ਵਿਛਾਈਆਂ ਜਾ ਰਹੀਆਂ ਹਨ, ਤਾਂ ਜੋ ਬਰਸਾਤ ਦੌਰਾਨ ਪਾਣੀ ਖੜ੍ਹਾ ਨਾ ਰਹੇ ਅਤੇ ਬਰਮ ਦੀ ਟਿਕਾਊਪਣ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਬਰਸਾਤ ਦੇ ਮੌਸਮ ਵਿੱਚ ਚਿੱਕੜ ਦੀ ਸਮੱਸਿਆ ਵਿੱਚ ਕਾਫ਼ੀ ਕਮੀ ਆਵੇਗੀ। ਦੋਪਹੀਆ ਵਾਹਨ ਚਾਲਕਾਂ ਨੂੰ ਮੁੱਖ ਸੜਕ ਦੇ ਨਾਲ ਸੁਰੱਖਿਅਤ ਆਵਾਜਾਈ ਦਾ ਵਿਕਲਪ ਪ੍ਰਾਪਤ ਹੋਵੇਗਾ, ਜਦਕਿ ਬੱਸ ਦੀ ਉਡੀਕ ਕਰ ਰਹੀਆਂ ਸਵਾਰੀਆਂ ਲਈ ਵੀ ਸਾਫ਼-ਸੁਥਰੀ ਅਤੇ ਪੱਕੀ ਥਾਂ ਉਪਲਬਧ ਹੋਵੇਗੀ। ਗੁਰਦਿਆਲ ਸਿੰਘ ਗੋਲਡੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਰੂਪਨਗਰ ਤੋਂ ਝੱਜ ਚੌਂਕ ਤੱਕ ਜਿੱਥੇ-ਜਿੱਥੇ ਬੱਸ ਅੱਡਿਆਂ ਦੀਆਂ ਬਰਮਾਂ ਅਜੇ ਵੀ ਕੱਚੀਆਂ ਹਨ, ਉਨ੍ਹਾਂ ਨੂੰ ਵੀ ਚਰਨਬੱਧ ਢੰਗ ਨਾਲ ਇੰਟਰਲਾਕ ਟਾਈਲਾਂ ਨਾਲ ਪੱਕਾ ਕੀਤਾ ਜਾਵੇਗਾ। ਇਸ ਨਾਲ ਯਾਤਰੀਆਂ ਦੀ ਸਹੂਲਤ ਵਿੱਚ ਵਾਧਾ ਹੋਣ ਦੇ ਨਾਲ-ਨਾਲ ਸੜਕ ਸੁਰੱਖਿਆ ਅਤੇ ਆਵਾਜਾਈ ਪ੍ਰਬੰਧ ਵਿੱਚ ਵੀ ਸੁਧਾਰ ਆਵੇਗਾ। ਇਲਾਕਾ ਵਾਸੀਆਂ ਨੇ ਇਸ ਵਿਕਾਸ ਕਾਰਜ ਦਾ ਸਵਾਗਤ ਕਰਦਿਆਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਕੱਚੀਆਂ ਬਰਮਾਂ ਕਾਰਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਹੁਣ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ ਅਤੇ ਬੱਸ ਅੱਡਿਆਂ ਦੀ ਦਿੱਖ ਵਿੱਚ ਵੀ ਸੁਧਾਰ ਆਵੇਗਾ। ਫੋਟੋ ਕੈਪਸ਼ਨ: ਮਾਧੋਪੁਰ ਤੋਂ ਅਬਿਆਣਾ ਨੂੰ ਜਾਂਦੀ ਸੜਕ ਦੀ ਬਰਮ ਤੇ ਲਗਾਈਆਂ ਜਾ ਰਹੀਆਂ ਇੰਟਰਲੋਕ ਟਾਈਲਾਂ ਦਾ ਦ੍ਰਿਸ਼
  • Related Posts

    ਨਕਸ਼ਿਆਂ ਦੀਆਂ ਫਾਈਲਾਂ ‘ਚ ਕਥਿਤ ਕਾਲਾ ਖੇਡ ! ਸਰਕਾਰੀ ਖ਼ਜ਼ਾਨਾ ਖਾਲੀ, ਭ੍ਰਿਸ਼ਟਾਚਾਰ ਦੀਆਂ ਜੇਬਾਂ ਭਾਰੀ ? ਜੇਈ, ਲੋਕਲ ਨਕਸ਼ਾ ਨਵੀਸ ‘ਤੇ ਕਥਿਤ ਸਾਂਠ-ਗਾਂਠ ਦੇ ਦੋਸ਼; ਮੁੱਖ ਮੰਤਰੀ ਤੇ ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਦੀ ਮੰਗ : ਮਨਜੀਤ ਸਿੰਘ ਬੈਂਸ

    Spread the love

    Spread the loveਜੈਤੋ, 8 ਜੁਲਾਈ (ਮਨਜੀਤ ਸਿੰਘ ਢੱਲਾ): ਨਗਰ ਕੌਂਸਲ ਜੈਤੋ ਅਧੀਨ ਆਉਂਦੀਆਂ ਕਥਿਤ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਇਮਾਰਤੀ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ…

    “ਇੱਕ ਮਹੀਨੇ ਦਾ ਭਰੋਸਾ ਨਿਕਲਿਆ ਖੋਖਲਾ, ਪੰਜਾਬ ਭਰ ਦੇ ਸਫ਼ਾਈ ਅਤੇ ਮਿਊਂਸੀਪਲ ਕਾਮੇ ਮੁੜ ਆਰ-ਪਾਰ ਦੀ ਲੜਾਈ ਦੇ ਮੈਦਾਨ ਵਿੱਚ” ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ‘ਤੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ; ਹੱਕੀ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ: ਅਰੁਣ ਗਿੱਲ

    Spread the love

    Spread the love ਜਗਰਾਉਂ, 8 ਜੁਲਾਈ  (ਜਸਵਿੰਦਰ ਸਿੰਘ ਡਾਂਗੀਆ ): ਪੰਜਾਬ ਸਰਕਾਰ ਵੱਲੋਂ ਇੱਕ ਮਹੀਨੇ ਅੰਦਰ ਮੰਗਾਂ ਦਾ ਹੱਲ ਕਰਨ ਲਈ ਦਿੱਤਾ ਗਿਆ ਭਰੋਸਾ ਪੂਰਾ ਨਾ ਹੋਣ ਕਾਰਨ ਸੂਬੇ ਦੇ…

    Leave a Reply

    Your email address will not be published. Required fields are marked *