ਵਿਧਾਇਕ ਚੱਢਾ ਨੇ ਮੈਰਿਟ ਦੇ ਆਧਾਰ ‘ਤੇ ਚੁਣੀਆਂ 14 ਆਂਗਣਵਾੜੀ ਵਰਕਰਾਂ ਨੂੰ  ਦਿੱਤੇ ਨਿਯੁਕਤੀ ਪੱਤਰ  ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਯੋਗ ਉਮੀਦਵਾਰਾਂ ਨੂੰ ਮਿਲਿਆ ਰੁਜ਼ਗਾਰ : ਦਿਨੇਸ਼ ਚੱਢਾ

Spread the love
ਰੂਪਨਗਰ ਦਲਜੀਤ ਚਨੋਲੀ  : ਪੰਜਾਬ ਸਰਕਾਰ ਵੱਲੋਂ ਯੋਗਤਾ ਅਤੇ ਮੈਰਿਟ ਨੂੰ ਪਹਿਲ ਦਿੰਦਿਆਂ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦੀ ਨੀਤੀ ਤਹਿਤ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੁਣੀਆਂ ਗਈਆਂ ਨਵਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕੈਨਾਲ ਗੈਸਟ ਹਾਊਸ ਰੂਪਨਗਰ ਵਿਖੇ ਇਕ ਸਾਧਾਰਨ ਸਮਾਗਮ ਦੌਰਾਨ ਬਲਾਕ ਰੂਪਨਗਰ ਦੀਆਂ 4 ਅਤੇ ਬਲਾਕ ਨੂਰਪੁਰਬੇਦੀ ਦੀਆਂ 10 ਆਂਗਣਵਾੜੀ ਵਰਕਰਾਂ ਸਮੇਤ ਕੁੱਲ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਭੇਟ ਕਰਕੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਸਰਕਾਰੀ ਭਰਤੀ ਨੂੰ ਪੂਰੀ ਪਾਰਦਰਸ਼ਤਾ ਨਾਲ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਪੁਲਿਸ, ਸਮਾਜਿਕ ਸੁਰੱਖਿਆ ਅਤੇ ਹੋਰ ਕਈ ਸਰਕਾਰੀ ਵਿਭਾਗਾਂ ਵਿੱਚ ਵੱਡੀ ਗਿਣਤੀ ਵਿੱਚ ਨਿਯੁਕਤੀਆਂ ਕਰਕੇ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਸਪੱਸ਼ਟ ਹੈ ਕਿ ਹਰ ਯੋਗ ਉਮੀਦਵਾਰ ਨੂੰ ਬਿਨਾਂ ਕਿਸੇ ਸਿਫਾਰਿਸ਼, ਰਿਸ਼ਵਤ ਜਾਂ ਰਾਜਨੀਤਿਕ ਦਖ਼ਲ ਦੇ ਸਿਰਫ਼ ਉਸ ਦੀ ਮੈਰਿਟ ਦੇ ਆਧਾਰ ‘ਤੇ ਨੌਕਰੀ ਮਿਲੇ। ਉਨ੍ਹਾਂ ਨਵਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ। ਇਸ ਮੌਕੇ ਨਵਨਿਯੁਕਤ ਆਂਗਣਵਾੜੀ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਭਰਤੀ ਪ੍ਰਕਿਰਿਆ ਰਾਹੀਂ ਨਿਯੁਕਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦੀ ਸਿਫਾਰਿਸ਼ ਜਾਂ ਆਰਥਿਕ ਲੈਣ-ਦੇਣ ਦੀ ਮੰਗ ਨਹੀਂ ਕੀਤੀ ਗਈ ਅਤੇ ਸਿਰਫ਼ ਯੋਗਤਾ ਦੇ ਆਧਾਰ ‘ਤੇ ਉਨ੍ਹਾਂ ਦੀ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਇਮਾਨਦਾਰ ਅਤੇ ਪਾਰਦਰਸ਼ੀ ਕਾਰਜਸ਼ੈਲੀ ਦਾ ਸਬੂਤ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦਾ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀ ਸੇਵਾ ਨੂੰ ਆਪਣਾ ਪਹਿਲਾ ਫਰਜ਼ ਸਮਝਦਿਆਂ ਪੂਰੀ ਲਗਨ ਨਾਲ ਕੰਮ ਕਰਨਗੇ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰੂਪਨਗਰ ਸੰਜੂ ਦੇਵੀ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨੂਰਪੁਰਬੇਦੀ ਸੁਖਮਨੀਤ ਕੌਰ, ਸਰਕਲ ਸੁਪਰਵਾਈਜ਼ਰ ਅਮ੍ਰਿਤ ਕੌਰ, ਹਰਕੀਤ ਕੌਰ, ਸੰਤੋਸ਼ ਸੈਣੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ: ਨਵਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹਲਕਾ ਵਿਧਾਇਕ ਦਿਨੇਸ਼ ਚੱਢਾ
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *