ਨੂਰਪੁਰਬੇਦੀ: ਦਲਜੀਤ ਚਨੌਲੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੀਆਂ ਸੜਕਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਦਕਿ ਕਈ ਸੜਕਾਂ ਬਣ ਕੇ ਲੋਕਾਂ ਨੂੰ ਸਮਰਪਿਤ ਵੀ ਕੀਤੀਆਂ ਜਾ ਚੁੱਕੀਆਂ ਹਨ। ਇਸੇ ਲੜੀ ਤਹਿਤ ਐਤਵਾਰ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੂੜੇਵਾਲ ਤੋਂ ਟੇਡੇਵਾਲ ਹਰੀਜਨ ਬਸਤੀ ਤੱਕ ਜਾਣ ਵਾਲੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੱਲ ਕਰਦੀਆਂ ਹਲਕਾ ਵਿਧਾਇਕ ਨੇ ਦੱਸਿਆ ਕਿ ਕਰੀਬ 24.98 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੀ ਇੱਕ ਵਿਸ਼ੇਸ਼ ਗੱਲ ਇਹ ਵੀ ਹੈ ਕਿ ਸੜਕ ਦੇ ਨਿਰਮਾਣ ਤੋਂ ਬਾਅਦ ਅਗਲੇ ਪੰਜ ਸਾਲ ਤੱਕ ਇਸ ਦੀ ਮੁਰੰਮਤ ਅਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਸਬੰਧਤ ਠੇਕੇਦਾਰ ਦੀ ਹੋਵੇਗੀ, ਜਿਸ ਨਾਲ ਲੋਕਾਂ ਨੂੰ ਲੰਬੇ ਸਮੇਂ ਤੱਕ ਵਧੀਆ ਅਤੇ ਟਿਕਾਊ ਸੜਕ ਸੁਵਿਧਾ ਮਿਲੇਗੀ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਹਲਕਾ ਰੂਪਨਗਰ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਬਿਹਤਰ ਸੜਕਾਂ ਨਾਲ ਆਵਾਜਾਈ ਸੁਖਾਲੀ ਹੋਣ ਦੇ ਨਾਲ-ਨਾਲ ਵਪਾਰ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਵੀ ਆਸਾਨ ਬਣਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਕਾਰਜਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਕਈ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਉਪ ਚੇਅਰਮੈਨ ਦੇਸ ਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਹਰਵਿੰਦਰ ਬਿੰਦੀ ਬਲਾਕ ਸੰਮਤੀ ਮੈਂਬਰ, ਸੰਮਤੀ ਮੈਂਬਰ ਸਤਨਾਮ ਨਾਗਰਾ, ਚੌਧਰੀ ਹੁਸਨ ਲਾਲ ਚੌਹਾਨ, ਜੇਈ ਮਨਜੀਤ ਕੁਮਾਰ, ਠੇਕੇਦਾਰ ਪੰਕਜ ਚੇਚੀ, ਭਜਨ ਲਾਲ ਸੋਢੀ, ਮੋਹਨ ਲਾਲ ਭੂੰਬਲਾ, ਮਲਕੀਤ ਸਿੰਘ ਸਾਬਕਾ ਸਰਪੰਚ, ਰਕੇਸ਼ ਗੋਰਸੀ, ਨਰਿੰਦਰ ਕੁਮਾਰ, ਬੰਟੀ ਭੁੰਬਲਾ, ਸਰਵਣ ਦਾਸ, ਜੋਗਿੰਦਰ ਸਰਪੰਚ, ਰਾਮ ਚੰਦ, ਕਮਲ ਚੌਧਰੀ, ਬਲਵੰਤ ਰਾਏ ਸੋਢੀ, ਨਾਨਕ ਚੰਦ, ਜੀਤੀ ਚੌਧਰੀ , ਮਨਜੀਤ ਸਿੰਘ ਬੂਥਗੜ੍ਹ, ਰੇਸ਼ਮ ਰੂੜੇਵਾਲ, ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ ਅਤੇ ਹੋਰ ਪਾਰਟੀ ਆਗੂ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਮਣਕੋਲੀ ਵਿਖੇ ਸੜਕ ਨਿਰਮਾਣ ਦੇ ਕੰਮ ਦੀ ਆਰੰਭਤਾ ਕਰਵਾਉਂਦੇ ਹੋਏ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਹਾਜ਼ਰੀਨ






