ਵਿਧਾਇਕ  ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ 

Spread the love

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਡਾ. ਸੰਧੂ

ਅੰਮ੍ਰਿਤਸਰ, 24 ਮਾਰਚ (ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦੇ ਹੋਏ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਨੇ ਕਿਹਾ ਕਿ ਵਧੀਆ ਸੜਕਾਂ ਲੋਕਾਂ ਦੀ ਰੋਜ਼ਮਰਰਾ ਜ਼ਿੰਦਗੀ ਨੂੰ ਸੁਖਾਲਾ ਬਣਾਉਂਦੀਆਂ ਹਨ ਅਤੇ ਆਵਾਜਾਈ ਨੂੰ ਸੁਚੱਜਾ ਕਰਦੀਆਂ ਹਨ। ਵਿਧਾਇਕ ਡਾ. ਸੰਧੂ ਨੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਹਰ ਮੁੱਦੇ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਦਰਵਾਜ਼ੇ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਇਲਾਕੇ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਹੋਰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਲਾਕੇ ਵਿੱਚ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ, ਜਿਵੇਂ ਕਿ ਨਿਕਾਸੀ ਪ੍ਰਣਾਲੀ ਦੀ ਸੁਧਾਰ, ਸਟ੍ਰੀਟ ਲਾਈਟਾਂ ਦੀ ਵਿਵਸਥਾ ਅਤੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਉਣਾ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਨੂੰ ਸੁੰਦਰ ਅਤੇ ਵਿਕਸਿਤ ਬਣਾਉਣ ਵਿੱਚ

ਆਪਣਾ ਯੋਗਦਾਨ ਪਾਉਣ। ਇਸ ਮੌਕੇ ਕੌਂਸਲਰ ਵਿਜੈ ਭਗਤ ਵੀ ਮੌਜੂਦ ਸਨ, ਜਿਨ੍ਹਾਂ ਨੇ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕੇ ਵਿੱਚ ਲੰਮੇ ਸਮੇਂ ਤੋਂ ਸੜਕਾਂ ਦੀ ਮੁਰੰਮਤ ਦੀ ਲੋੜ ਸੀ, ਜੋ ਹੁਣ ਪੂਰੀ ਹੋ ਰਹੀ ਹੈ। ਇਲਾਕਾ ਨਿਵਾਸੀਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਕਾਫੀ ਸੁਵਿਧਾ ਮਿਲੇਗੀ।ਇਸ ਮੌਕੇ ਤੇ ਮੇਰੇ ਨਾਲ ਕੌਂਸਲਰ ਵਿਜੇ ਭਗਤ, ਬਲਦੇਵ ਪ੍ਰਧਾਨ, ਹਰਿੰਦਰ ਸਿੰਘ, ਬਲਵਿੰਦਰ ਸਿੰਘ ਗੋਰਾ, ਭਗਤ ਰਵੀ ਸ਼ੰਕਰ, ਡਿੰਪਲ ਅਰੋੜਾ, ਪੀ ਏ ਮਾਧਵ ਸ਼ਰਮਾ ਆਦਿ ਮੌਜੂਦ ਸਨ ।

  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *