ਵਿਧਾਇਕ ਰਜਨੀਸ਼ ਦਹੀਆ ਨੇ ਸਕੂਲੀ ਵਿਿਦਆਰਥੀਆਂ ਨੂੰ ਵਿਧਾਨ ਸਭਾ ਦਾ ਸ਼ੈਸ਼ਨ ਵਿਖਾਇਆ । 

Spread the love
ਮਮਦੋਟ 12 ਅਗਸਤ (ਰਮਨ , ਸ਼ਰਮਾਂ)ਫਿਰੋਜਪੁਰ ਦਿਹਾਤੀ ਦੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੇਸ ਮਮਦੋਟ ਦੇ ਵਿਿਦਆਰਥੀਆਂ ਅਤੇ ਅਧਿਆਪਕਾਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਲਾਇਵ ਸ਼ੈਸ਼ਨ ਦਿਖਾਇਆ । ਇਸ ਮੌਕੇ ਤੇ ਵਿਿਦਆਰਥੀਆਂ ਤੋ ਇਲਾਵਾ ਸਕੂਲ ਮਨੇਜਮੈਟ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਹਜਾਰਾ ਸਿੰਘ ਵਾਲਾ ਨੇ ਦੱਸਿਆ ਕਿ ਇਸ ਵਿਸ਼ੇਸ਼ ਵਿਧਾਨ ਸਭਾ ਦੇ ਦੌਰੇ ਦੌਰਾਨ ਸਕੂਲ ਦੀਆਂ 26 ਵਿਿਦਆਰਥਣਾ ਅਤੇ 4 ਅਧਿਆਪਕਾਂ ਨੇ ਖੁਦ ਵਿਧਾਨ ਸਭਾ ਗੈਲਰੀ ਵਿੱਚ ਬੈਠ ਕੇ ਪੂਰੀ ਵਿਧਾਨ ਸਭਾ ਦੀ ਕਾਰਵਾਈ ਨੂੰ ਵੇਖਿਆ । ਉਹਨਾਂ ਨੇ ਪੰਜਾਬ ਦੀ ਰਾਜਨੀਤੀ , ਲੋਕਤੰਤਰੀ ਪ੍ਰਣਾਲੀ ਅਤੇ ਸਰਕਾਰੀ ਕਾਰਜ ਪ੍ਰਣਾਲੀ ਨੂੰ ਨੇੜਿਓ ਵੇਖਣ ਅਤੇ ਸਮਝਣ ਦਾ ਜੋ ਵਧੀਆ ਅਵਸਰ ਮਿਿਲਆ ਹੈ, ਉਹ ਫਿਰੋਜਪੁਰ ਦਿਹਾਤੀ ਦੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦੀਆਂ ਕੋਸ਼ਿਸ਼ਾਂ ਸਦਕਾ ਮਿਿਲਆ ਹੈ। ਇਸ ਵਿਧਾਨ ਸਭਾ ਦੇ ਟੂਰ ਦੌਰਾਨ ਵਿਿਦਆਰਥੀਆਂ ਨੇ ਇਸ ਅਨੂਭਵ ਨੂੰ ਬਹੁਤ ਹੀ ਗਿਆਨ ਵਰਧਕ ਦੱਸਿਆ ਅਤੇ ਕਿਹਾ ਕਿ ਕਿਤਾਬਾਂ ਵਿੱਚ ਪੜ੍ਹਨ ਨਾਲੋ ਵਿਧਾਨ ਸਭਾ ਦੀ ਕਾਰਵਾਈ ਨੂੰ ਪ੍ਰਤੱਖ ਦੇਖਣਾ ਇੱਕ ਬਿੱਲਕੁਲ ਅਲੱਗ ਅਤੇ ਲਾਹੇਵੰਦ ਤਜ਼ਰਬਾ ਸੀ , ਜੋ ਜ਼ਿੰਦਗੀ ਦੀ ਆਭੁੱਲ ਯਾਦ ਬਣਿਆ ਹੈ। ਇਸ ਮੌਕੇ ਤੇ ਸਕੂਲ ਦੇ ਸਟਾਫ ਅਤੇ ਇਲਾਕਾ ਨਿਵਾਸੀਆਂ ਨੇ ਹਲਕਾ ਵਿਧਾਇਕ ਰਜਨੀਸ਼ ਦਹੀਆ ਦੇ ਇਸ ਉਧਮ ਲਈ ਵਿਸ਼ੇਸ਼ ਧੰਨਵਾਦ ਕੀਤਾ । ਇਸ ਯਾਦਗਿਰੀ ਮੌਕੇ ਤੇ ਹੋਰਨਾਂ ਤੋ ਇਲਾਵਾ ਸਕੂਲ ਦੀ ਪ੍ਰਿੰਸੀਪਲ ਰੋਬਿਨਾ ਚੌਪੜਾ , ਲੈਕਚਰਾਰ ਅਜੈ ਕੁਮਾਰ, ਲੈਕਚਰਾਰ ਕਮਲ ਗੋਇਲ , ਲੈਕਚਰਾਰ ਨੀਲਮ ਧਵਨ ਅਤੇ ਮੈਥ ਮਿਸਟਰੇਸ ਅਮਨ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *