ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

Spread the love
ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਤੇ ਸੁਰੱਖਿਆ ਕਾਰਜਾਂ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਪ੍ਰਾਜੈਕਟ ’ਤੇ ਲਗਭਗ ₹2.47 ਕਰੋੜ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ  ਨੇ ਕਿਹਾ ਕਿ ਨਹਿਰਾਂ ਦੀ ਸੁਰੱਖਿਆ ਅਤੇ ਮਜ਼ਬੂਤੀ ਲਈ ਇਹ ਕਾਰਜ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਫੀਡਰ ਕੈਨਾਲ ਤੇ ਰੇਲਿੰਗ ਨਾ ਹੋਣ ਕਾਰਨ ਕਈ ਵਾਰ ਦੁਰਘਟਨਾਵਾਂ ਹੋ ਜਾਂਦੀਆਂ ਸਨ ਅਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਸਨ। ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰੇਲਿੰਗ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ।ਇਨ੍ਹਾਂ ਕੰਮਾਂ ਨਾਲ ਨਹਿਰੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਲਾਕੇ ਦੇ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵੱਲੋਂ ਪੂਰੇ ਸੂਬੇ ਦੇ ਹਲਕਿਆਂ ਵਿਚ ਵੱਡੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ  ਕਿਸੇ ਵੀ ਕਿਸਮ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਫ਼ਰੀਦਕੋਟ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ,ਸ੍ਰੀ ਜਗਮੋਹਨ ਸਿੰਘ ਲੱਕੀ ਚੇਅਰਮੈਨ ਪੀ.ਏ.ਡੀ.ਬੀ, ਪ੍ਰਧਾਨ ਨਗਰ ਕੌਂਸਲ ਸ੍ਰੀ ਬਲਜਿੰਦਰ ਸਿੰਘ ਬੱਬੂ ਅਹੂਜਾ, ਰਜਿੰਦਰਦਾਸ ਰਿੰਕੂ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ, ਅਤੁਲ ਗੋਇਲ ਚੇਅਰਮੈਨ ਅਗਰਵਾਲ ਵੈਲਫੇਅਰ ਬੋਰਡ,ਜਗਤਾਰ ਸਿੰਘ ਤਾਰੀ ਐਮ.ਸੀ, ਜਗਜੀਰ ਸਿੰਘ ਜੱਗਾ ਐਮ.ਸੀ , ਸੁਖਵਿੰਦਰ ਸਿੰਘ ਸੁੱਖਾ , ਕੇਵਲ ਸਿੰਘ ਐਮ.ਸੀ, ਮਾਸਟਰ ਅਮਰਜੀਤ ਸਿੰਘ, ਲਵਪ੍ਰੀਤ ਸਿੰਘ ਕਾਬਲਵਾਲਾ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

    Spread the love

    Spread the loveਨਵਾਂਸ਼ਹਿਰ , 27 ਸਤੰਬਰ (ਜਤਿੰਦਰਪਾਲ ਪਾਲ ਸਿੰਘ ਕਲੇਰ ) : ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੰਡੀਗੜ੍ਹ ਉਨ੍ਹਾਂ ਦੇ…

    Leave a Reply

    Your email address will not be published. Required fields are marked *