ਵਿਧਾਇਕ ਸੰਤੋਸ਼ ਕਟਾਰੀਆ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ 

Spread the love
ਬਲਾਚੌਰ, 15 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) =ਬਲਾਕ ਬਲਾਚੌਰ ਅਧੀਨ ਚੱਲ ਰਹੇ ਆਂਗਨਵਾੜੀ ਸੈਂਟਰਾ ਵਿਖੇ ਖਾਲੀ ਆਂਗਨਵਾੜੀ ਵਰਕਰਾਂ, ਹੈਲਪਰਾ ਦੀਆ ਪੋਸਟਾ ਲਈ ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਨਿਯੁਕਤੀ ਪੱਤਰ ਵੰਡੇ ਗਏ।  ਵਿਧਾਇਕ ਸੰਤੋਸ਼ ਕਟਾਰੀਆ ਨੇ ਨਵਨਿਯੁਕਤ ਆਂਗਨਵਾੜੀ ਵਰਕਰਾ ਤੇ ਹੈਲਪਰਾ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕਰਨ ਨੂੰ ਯਕੀਨੀ ਬਣਾਉਣ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਮੋਕੇ ਤੇ ਸ਼੍ਰੀ ਪੂਰਨ ਪੰਕਜ਼ ਸ਼ਰਮਾ, ਬਾਲ ਵਿਕਾਸ ਪ੍ਰੋਜੇਕਟ ਅਫਸਰ, ਬਲਾਚੋਰ ਵੱਲੋ ਦੱਸਿਆ ਗਿਆ ਕਿ ਅੱਜ ਬਲਾਕ ਅਧੀਨ 12 ਆਗਨਵਾੜੀ ਵਰਕਰਾ ਅਤੇ 20 ਆਂਗਨਵਾੜੀ ਹੈਲਪਰਾ ਨੂੰ  ਨਿਯੁਕਤੀ ਪੱਤਰਾ ਦੀ ਵੰਡ ਕੀਤੀ ਗਈ ਹੈ।ਉਨ੍ਹਾ ਇਹ ਵੀ ਦੱਸਿਆ ਕਿ ਖਾਲੀ ਪੋਸਟਾ ਤੇ ਨਿਯੁਕਤੀਆ ਹੋਣ ਨਾਲ ਸਬੰਧਿਤ ਪਿੰਡਾ ਦੇ ਆਂਗਨਵਾੜੀ ਸੈਂਟਰਾ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਆਉਣ ਨਾਲ ਪਿੰਡਾ ਸ਼ਹਿਰ ਦੇ ਲੋਕਾ ਨੂੰ ਵਿਭਾਗੀ ਸਕੀਮਾ ਦਾ ਲਾਭ ਪ੍ਰਭਾਵਸ਼ਾਲੀ ਤਰੀਕੇ ਨਾਲ ਦਵਾਇਆ ਜਾ ਸਕੇਗਾ।ਇਸ ਮੋਕੇ ਤੇ ਸ਼੍ਰੀ ਸੰਦੀਪ ਕੁਮਾਰ, ਕਲਰਕ, ਸ਼੍ਰੀਮਤੀ ਅੰਜ਼ਲੀ, ਸ਼੍ਰੀਮਤੀ ਪਰਮਜੀਤ ਕੋਰ, ਸ਼੍ਰੀਮਤੀ ਹਰਸ਼ਬਾਲਾ, ਸ਼੍ਰੀਮਤੀ ਨੀਲਮ ਕੁਮਾਰੀ, ਸੁਪਰਵਾਈਜ਼ਰ ਹਾਜ਼ਰ ਸਨ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *