ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਕੀਤੀ ਮੀਟਿੰਗ ,   

Spread the love

 ਤਪਾ ਮੰਡੀ 07 ਜੁਲਾਈ ( ਗੋਲਡੀ ਵਿਆਸ) ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਸਰਕਾਰ ਅਤੇ ਵਪਾਰੀ ਵਰਗ ਦਰਮਿਆਨ ਇੱਕ ਮਹੱਤਵਪੂਰਨ ਮੀਟਿੰਗਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਦਾ ਹੱਲ ਕੱਢਿਆ ਜਾਂਦਾ। ਇਸੇ ਲੜੀ ਤਹਿਤ ਸਥਾਨਕ ਸ਼ਹਿਰ ਦੇ ਵਪਾਰੀਆਂ ਨੂੰ ਆ ਰਹੀਆਂ ਵੱਖ ਵੱਖ ਮੁਸ਼ਕਲਾਂ ਦੇ ਸੰਬੰਧ ਵਿੱਚ ਪੰਜਾਬ ਸਟੇਟ ਟ੍ਰੇਡਰਜ ਕਮਿਸ਼ਨ ਅਧਿਕਾਰੀਆਂ ਵੱਲੋਂ ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਮੁਨੀਸ਼ ਕੁਮਾਰ ਗਰਗ ਦੀ ਅਗਵਾਈ ਹੇਠ ਸਕੂਲ ਰੋਡ ਤੇ ਸਥਿਤ ਗਲੀ ਨੰਬਰ ਪੰਜ ਦੇ ਮੋਰੇ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਪੁਲਿਸ ਵਿਭਾਗ ਵੱਲੋਂ ਡੀਐਸਪੀ ਜਸਕਰਨ ਸਿੰਘ ਬਰਾੜ ,ਥਾਣਾ ਇੰਚਾਰਜ ਅਮਰੀਕ ਸਿੰਘ, ਸਿਹਤ ਵਿਭਾਗ ਤੋਂ ਡਾਕਟਰ ਬਾਂਕੇ ਬਿਹਾਰੀ, ਫੂਡ ਸਪਲਾਈ ਵੱਲੋਂ  ਇੰਸਪੈਕਟਰ ਭੂਸ਼ਣ ਕੁਮਾਰ ਤੋਂ ਇਲਾਵਾ ਹੋਰ ਮਹਿਕਮੇ ਦੇ ਅਧਿਕਾਰੀ ਅਤੇ ਮੈਂਬਰ  ਹਰਚਰਨ ਸਿੰਘ ਸਰਪੰਚ ,ਆਪ ਆਗੂ ਰਵੀ ਮੌੜ, ਰਾਜ ਮਾਰਕੰਡਾ,ਸੁਖਵੀਰ ਸਿੰਘ ਖੁੱਡੀ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿੱਚ ਸਰਪੰਚ ਹਰਚਰਨ ਸਿੰਘ ਮਨੀਸ਼ ਕੁਮਾਰ ਨੇ ਵਪਾਰੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਭੂਸ਼ਣ ਕੁਮਾਰ ਘੜੈਲਾ ਸੰਜੇ ਬੜਬਰ, ਤਰਸੇਮ ਰੂੜੇਕੇ ਅਤੇ ਅਸ਼ੋਕ ਘੜੈਲਾ, ਭੁਪਿੰਦਰ ਗੋਇਲ ਨੇ ਅਧਿਕਾਰੀਆਂ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਵੱਖ ਵੱਖ ਸਰਕਾਰੀ ਅਦਾਰਿਆਂ ਤੋਂ ਆਏ ਅਧਿਕਾਰੀਆਂ ਵੱਲੋਂ ਮੁਸ਼ਕਲਾਂ ਦਾ ਹੱਲ ਕਰਨ ਸੰਬੰਧੀ ਵਪਾਰੀਆਂ ਨੂੰ ਭਰੋਸਾ ਦਿੱਤਾ। ‌ ਇਸ ਮੌਕੇ ਅੰਕਿਤ ਸਿੰਗਲਾ ,ਮੇਲਾ ਰਾਮ ਕਾਲੀਆ ਲੁਕੇਸ਼ ਕੁਮਾਰ, ਦਰਸ਼ਨ ਸਿੰਘ ਖੁਰਮੀ, ਟੋਨੀ ਸਿੰਗਲਾ, ਰਵੀ ਮਹਿਤਾ ਤੋਂ ਇਲਾਵਾ ਸ਼ਹਿਰ ਵਾਸੀ ਹਾਜ਼ਰ ਸਨ।

  • Related Posts

    ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਗਰੀਬਾਂ ਦੇ ਮਸੀਹਾ ਗੱਜਣ ਸਿੰਘ ਚੌਹਾਨ ਬਣੇ ‘ਪੰਜਾਬ ਬਾਜ਼ੀਗਰ ਸਭਾ’ ਦੇ ਪ੍ਰਧਾਨ, ਇਲਾਕੇ ਵਿੱਚ ਖੁਸ਼ੀ ਦੀ ਲਹਿਰ

    Spread the love

    Spread the loveਨਵਾਂਸ਼ਹਿਰ , 8 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ, ਗਰੀਬਾਂ ਅਤੇ ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਰਮਨ ਪਿਆਰੇ ਸਿਆਸੀ ਤੇ ਸਮਾਜਿਕ ਆਗੂ ਗੱਜਣ…

    10 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁਜ਼ਾਹਰੇ ਦੀ ਤਿਆਰੀ ਲਈ ਪਿੰਡ ਗਿੱਦੜੀ ਕੀਤੀ ਮੀਟਿੰਗ- ਘੁਡਾਣੀ 

    Spread the love

    Spread the loveਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਗਿਦੜੀ ਦੀ ਮੀਟਿੰਗ ਕਮਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ  ਜਿਸ ਵਿੱਚ ਜਿਲਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਹਰਜੀਤ ਸਿੰਘ ਘਲੋਟੀ ਨੇ…

    Leave a Reply

    Your email address will not be published. Required fields are marked *