ਵਿਸ਼ੂ ਰਾਣਾ ਨੇ ਰਾਜਪੂਤ ਵੈਲਫੇਅਰ ਬੋਰਡ ਹਲਕਾ ਬਲਾਚੌਰ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Spread the love
ਬਲਾਚੌਰ , 17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਵਿਸ਼ੂ ਰਾਣਾ ਨੇ ਰਾਜਪੂਤ ਵੈਲਫੇਅਰ ਬੋਰਡ ਹਲਕਾ ਬਲਾਚੌਰ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਆਪਣੀ ਨਿਯੁਕਤੀ ‘ਤੇ ਖੁਸ਼ੀ ਅਤੇ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਰੂਪਨਗਰ ਦੇ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ਲਈ ਸਦਾ ਰਿਣੀ ਰਹਿਣਗੇ। ਵਿਆਹੀ ਰਾਣਾ ਨੇ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਅਤੇ ਸਮਾਜ ਦੀ ਭਲਾਈ ਲਈ ਹੋਰ ਵਧੇਰੇ ਸਮਰਪਣ ਨਾਲ ਕੰਮ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਉਹ ਰਾਜਪੂਤ ਵੈਲਫੇਅਰ ਬੋਰਡ ਦੇ ਉਦੇਸ਼ਾਂ ਨੂੰ ਅਮਲੀ ਰੂਪ ਦੇਣ, ਸਮਾਜ ਦੀ ਭਲਾਈ ਲਈ ਕਾਰਜ ਕਰਨ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵੀ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸਮਾਜ ਦੇ ਹਰ ਵਰਗ ਨਾਲ ਮਿਲ ਕੇ ਲੋਕ-ਹਿੱਤ ਦੇ ਕੰਮਾਂ ਨੂੰ ਅੱਗੇ ਵਧਾਉਣ ਅਤੇ ਰਾਜਪੂਤ ਭਾਈਚਾਰੇ ਸਮੇਤ ਸਮੁੱਚੇ ਸਮਾਜ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *