ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਬੀ ਐਲ ਓਜ ਨਾਲ ਪੂਰਨ ਸਹਿਯੋਗ ਦੀ ਅਪੀਲ  ਚੋਣ ਅਮਲੇ ਨਾਲ ਦੁਰਵਿਵਹਾਰ ਨਾ ਬਰਦਾਸ਼ਤਯੋਗ 

Spread the love
ਕਪੂਰਥਲਾ , 9 ਜੁਲਾਈ ( ਕੌੜਾ )- ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਹਲਕਾ ਸੁਲਤਾਨਪੁਰ ਲੋਧੀ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਜਿਸ ਵਿਚ ਲੋਕਾਂ ਨੂੰ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਵੋਟਰ ਸੂਚੀਆਂ ਸਹੀ ਢੰਗ ਨਾਲ ਦਰੁਸਤ ਕੀਤੀਆਂ ਜਾ ਸਕਣ।  ਲੋਕਾਂ ਤੋ ਇਸ ਪ੍ਰਕਿਰਿਆ ਲਈ ਪੂਰਨ ਸਹਿਯੋਗ ਦੀ ਆਸ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਸਰਕਾਰੀ ਡਿਊਟੀ ਨਿਭਾਅ ਰਹੇ ਇੱਕ ਬੀ.ਐਲ.ਓ. ਨਾਲ ਦੁਰਵਿਹਾਰ ਦਾ ਮਾਮਲਾ ਪ੍ਰਸ਼ਾਸਨ ਦੇ ਸਾਹਮਣੇ ਆਇਆ ਹੈ, ਜਿਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਕਾਰਜਾਂ ਵਿੱਚ ਲੱਗੇ ਕਿਸੇ ਵੀ ਕਰਮਚਾਰੀ ਨਾਲ ਕਿਸੇ ਤਰ੍ਹਾਂ ਦੀ ਬਦਸਲੂਕੀ ਜਾਂ ਡਿਊਟੀ ਵਿੱਚ ਰੁਕਾਵਟ ਨਾ ਪਾਈ ਜਾਵੇ। ਉਨ੍ਹਾਂ ਕਿਹਾ, “ਬੀ.ਐਲ.ਓ. ਚੋਣ ਪ੍ਰਬੰਧਾਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਹਾਰ ਬਰਦਾਸ਼ਤਯੋਗ ਨਹੀਂ ਹੈ।  ਇਸੇ ਦੌਰਾਨ ਸੁਲਤਾਨਪੁਰ ਲੋਧੀ ਦੇ ਉਪ ਮੰਡਲ ਮੈਜਿਸਟਰੇਟ ਜਸਜੀਤ ਸਿੰਘ ਨੇ ਦੱਸਿਆ ਕਿ 8 ਜੁਲਾਈ 2026 ਨੂੰ ਬੂਥ ਨੰਬਰ 68, ਪਿੰਡ ਤਲਵੰਡੀ ਚੌਧਰੀਆਂ ਦੇ ਬੀ.ਐਲ.ਓ. ਸਰਬਜੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਐਸ.ਡੀ.ਐਮ. ਨੇ ਕਿਹਾ ਕਿ ਪ੍ਰਸ਼ਾਸਨ ਆਪਣੇ ਮੁਲਾਜ਼ਮਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਘਟਨਾ ਸਬੰਧੀ ਡੀ.ਐਸ.ਪੀ. ਸੁਲਤਾਨਪੁਰ ਲੋਧੀ ਨੂੰ ਪੱਤਰ ਲਿਖ ਕੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
  • Related Posts

    ਜ਼ਿਲ੍ਹਾ ਕੇਟਰਜ਼ (ਹਲਵਾਈ) ਵੈਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਦਾ ਕੀਤਾ ਆਯੋਜਨ

    Spread the love

    Spread the loveਬਰਨਾਲਾ, ਬਲਵੰਤ ਸਿੰਘ ਸਿੱਧੂ 9 ਜੁਲਾਈ 2026  (ਹਲਵਾਈ) ਵੈਲਫੇਅਰ ਐਸੋਸੀਏਸ਼ਨ ਬਰਨਾਲਾ ਵੱਲੋਂ ਕਪਿਲ ਪੈਲੇਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਪ੍ਰਧਾਨ ਗੁਰਪਿਆਰ ਸਿੰਘ, ਮੀਤ ਪ੍ਰਧਾਨ…

    ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ

    Spread the love

    Spread the loveਅੰਮ੍ਰਿਤਸਰ, 9 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ 018 ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ…

    Leave a Reply

    Your email address will not be published. Required fields are marked *