ਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ। ਉਸਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਨਾ ਸਿਰਫ਼ ਬਰਨਾਲਾ ਜ਼ਿਲ੍ਹਾ ਮਾਣ ਮਹਿਸੂਸ ਕਰ ਰਿਹਾ ਹੈ, ਸਗੋਂ ਸਾਰੇ ਪੰਜਾਬ ਦੇ ਖੇਡ ਪ੍ਰੇਮੀ ਖੁਸ਼ੀ ਪ੍ਰਗਟ ਕਰ ਰਹੇ ਹਨ।ਵੀਰਪਰਤਾਪ ਸਿੰਘ ਸਿੱਧੂ ਨੇ ਖਾਸ ਗੱਲਬਾਤ ਦੌਰਾਨ ਕਿਹਾ ਕਿ ਇਹ ਸਾਰੀ ਕਾਮਯਾਬੀ ਉਸਦੇ ਮਾਪਿਆਂ ਦੀਆਂ ਦੁਆਵਾਂ, ਕੋਚ ਦੀ ਸਹਾਇਤਾ ਅਤੇ ਉਸਦੀ ਮਿਹਨਤ ਦਾ ਨਤੀਜਾ ਹੈ। ਉਸਨੇ ਕਿਹਾ ਕਿ ਉਹ ਹੁਣ ਪੰਜਾਬ ਸਰਕਾਰ ਤੋਂ ਸਰਕਾਰੀ ਨੌਕਰੀ ਦੀ ਮੰਗ ਕਰਦਾ ਹੈ, ਤਾਂ ਜੋ ਖੇਡਾਂ ਨਾਲ ਨਾਲ ਜੀਵਨ ਵਿੱਚ ਸਥਿਰਤਾ ਵੀ ਆ ਸਕੇ ਅਤੇ ਉਹ ਹੋਰ ਖਿਡਾਰੀਆਂ ਲਈ ਪ੍ਰੇਰਣਾ ਬਣ ਸਕੇ।ਉਸਨੇ ਕਿਹਾ ਕਿ ਖੇਡ ਮੈਦਾਨਾਂ ਵਿੱਚ ਅਜਿਹੇ ਖਿਡਾਰੀ ਜੋ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਨਮਾਨ ਅਤੇ ਸਹਾਰਾ ਮਿਲਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਮਿਹਨਤੀ ਖਿਡਾਰੀਆਂ ਨੂੰ ਸਹਾਇਤਾ ਦੇਵੇ, ਤਾਂ ਪੰਜਾਬ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਵੱਡੇ ਮਾਣ ਪ੍ਰਾਪਤ ਕਰ ਸਕਦੇ ਹਨ। ਸਥਾਨਕ ਖੇਡ ਪ੍ਰੇਮੀਆਂ, ਸਕੂਲਾਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਵੀਰਪਰਤਾਪ ਸਿੰਘ ਸਿੱਧੂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਨੂੰ ਉਸਦੀ ਮੰਗ ’ਤੇ ਸਕਾਰਾਤਮਕ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ






