ਵੱਖ -ਵੱਖ ਵਿਕਾਸ ਕਾਰਜਾਂ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨੀਂਹ ਪੱਥਰ

Spread the love
ਗਿੱਦੜਬਾਹਾ, 18 ਅਪ੍ਰੈਲ ( ਰਣਜੀਤ ਗਿੱਲ  ) ਪੰਜਾਬ ਸਰਕਾਰ ਨਹਿਰਾਂ ਦੀ ਟੇਲ ਐਂਡ ਉੱਤੇ ਸਥਿਤ ਪਿੰਡਾਂ ਦੇ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਪਹੁੰਚਾਉਣ ਲਈ ਵਚਨਬੱਧ ਅਤੇ ਇਸ ਲਈ ਸਰਕਾਰ ਵੱਲੋਂ ਵੱਖ ਵੱਖ ਪ੍ਰੋਜੈਕਟਾਂ ਰਾਹੀਂ ਕੰਮ ਕੀਤਾ ਜਾ ਰਿਹਾ ਹੈ ਡਿੰਪੀ। ਵਿਧਾਇਕ ਗਿੱਦੜਬਾਹਾ ਸ਼੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਸ ਗੱਲ ਦਾ ਪ੍ਰਗਟਾਵਾ 177.49 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਮਹਿਰਾਜਵਾਲਾ ਮਾਈਨਰ ਦੇ ਕੰਮਾਂ ਦਾ ਨੀਂਹ ਪੱਥਰ ਰੱਖਦਿਆਂ ਕੀਤਾ। ਉਹਨਾਂ ਮਹਿਰਾਜਵਾਲਾ ਮਾਈਨਰ ਦੇ ਬੁਰਜੀ ਨੰ. 0 ਤੋਂ 21830 ਦੇ ਕੰਮ ਦਾ ਨੀਂਹ ਪੱਥਰ ਰੱਖਿਆ ਜਿਸ ਦੀ ਮੁੜ ਉਸਾਰੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਰਜਵਾਹੇ ਦੇ ਤਿਆਰ ਹੋਣ ਨਾਲ ਪਿੰਡ ਸੋਥਾ,ਦੋਦਾ, ਦੂਹੇਵਾਲਾ, ਭੂੰਦੜ, ਖੂਨਣ ਕਲਾਂ, ਕੂਠੇ ਸੁਰਗਾਪੁਰੇ ਆਦਿ ਖਾਲਿਆਂ ਨੂੰ ਟੇਲਾਂ ੋਤੇ ਪੈਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਦੀ ਪੂਰੀ ਸਪਲਾਈ ਮੁਹੱਈਆ ਹੋਵੇਗੀ। ਇਹਨਾਂ ਖਾਲਿਆਂ ਨੂੰ ਪੱਕਾ ਕਰਨ ਲਈ 2.58 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਉਹਨਾਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦੁਆਇਆ ਕਿ ਸਾਰੇ ਖਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਦੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਇੰਜਨੀਅਰ ਨਹਿਰ ਸੁਖਜੀਤ ਸਿੰਘ, ਸਾਬਕਾ ਸਰਪੰਚ ਦੋਦਾ ਗੁਲਾਬ ਸਿੰਘ,ਸੁਖਪਾਲ ਸਿੰਘ ਬਰਾੜ, ਸਿਕੰਦਰ ਸਿੰਘ, ਰਾਜਾ ਸਿੰਘ, ਬੱਬੀ ਬਰਾੜ, ਅਮਰੀਕ ਸਿੰਘ, ਚਰਨਜੀਤ ਸਿੰਘ ਸਰਪੰਚ,ਜਸਵਿੰਦਰ ਸਿੰਘ ਸਰਪੰਚ ਤੋਂ ਇਲਾਵਾ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *