ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵੇਂ ਚੇਅਰਮੈਨਾਂ ਦਾ ਸਨਮਾਨ, ਮਾਨ ਸਰਕਾਰ ਨੇ ਹਰ ਵਰਗ ਨੂੰ ਦਿੱਤੀ ਨੁਮਾਇੰਦਗੀ – ਰੁਪਿੰਦਰ ਕੌਰ ਸੰਧੂ

Spread the love
ਸਰਾਏ ਅਮਾਨਤ ਖਾਂ, 19 ਜੁਲਾਈ (ਗੁਰਸ਼ਰਨ ਸਿੰਘ ਔਲਖ) – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਲਈ ਨਵੇਂ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਤਰਨ ਤਾਰਨ ਵਿੱਚ ਇੱਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੀ ਹਲਕਾ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਵੱਲੋਂ ਨਵੇਂ ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।ਸਨਮਾਨਿਤ ਹੋਣ ਵਾਲਿਆਂ ਵਿੱਚ ਸਰਦਾਰ ਗੁਰਦੀਪ ਸਿੰਘ (ਰਾਮਗੜ੍ਹੀਆ ਵੈੱਲਫੇਅਰ ਬੋਰਡ), ਯਾਦਵਿੰਦਰ ਸਿੰਘ ਯਾਦੂ (ਸਪੋਰਟਸ ਵੈੱਲਫੇਅਰ ਬੋਰਡ), ਗੁਰਚਰਨ ਸਿੰਘ (ਮਸੀਹ ਵੈੱਲਫੇਅਰ ਬੋਰਡ), ਅਮਿਤ ਗੁਪਤਾ (ਅਗਰਵਾਲ ਵੈੱਲਫੇਅਰ ਬੋਰਡ) ਸਮੇਤ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵੇਂ ਚੇਅਰਮੈਨ ਸ਼ਾਮਲ ਸਨ।ਇਸ ਮੌਕੇ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਨੂੰ ਬਣਦਾ ਮਾਣ-ਸਨਮਾਨ ਅਤੇ ਨੁਮਾਇੰਦਗੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਵੈੱਲਫੇਅਰ ਬੋਰਡਾਂ ਵਿੱਚ ਯੋਗ ਅਤੇ ਸਮਰਪਿਤ ਵਿਅਕਤੀਆਂ ਦੀ ਨਿਯੁਕਤੀ ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾਵੇਗਾ।ਵਿਧਾਇਕ ਹਰਮੀਤ ਸਿੰਘ ਸੰਧੂ ਨੇ ਨਵੇਂ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।ਇਸ ਮੌਕੇ ਸਰਬਜੀਤ ਸਿੰਘ ਲਾਲੀ, ਸੂਰਜ ਐੱਮ.ਸੀ., ਮਨਪ੍ਰੀਤ ਸਿੰਘ ਸੰਧੂ, ਜੋਧਬੀਰ ਸਿੰਘ (ਬਲਾਕ ਸੰਮਤੀ ਚੇਅਰਮੈਨ), ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *