ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਹੋਏ ਸੇਵਾ ਮੁਕਤ

Spread the love

*ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੇਵਾਮੁਕਤ ਹੋਏ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ*

ਜੈਤੋ, 31 ਦਸੰਬਰ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ 37 ਸਾਲ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਅੱਜ ਸੇਵਾਮੁਕਤ ਹੋ ਗਏ। ਸ. ਰਮਦਾਸ 1987 ਵਿਚ ਸਿੱਖ ਸੰਸਥਾ ਅੰਦਰ ਬਤੌਰ ਗੁਰਦੁਆਰਾ ਇੰਸਪੈਕਟਰ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਮੀਡੀਆ ਵਿਭਾਗ ਵਿਖੇ ਇੰਚਾਰਜ, ਮੀਤ ਸਕੱਤਰ ਸਮੇਤ ਹੋਰ ਥਾਵਾਂ ’ਤੇ ਵੱਖ-ਵੱਖ ਅਹੁਦਿਆਂ ’ਤੇ ਡਿਊਟੀ ਨਿਭਾਈ। ਇਸੇ ਦੌਰਾਨ ਭਾਈ ਦਿਲਬਾਗ ਸਿੰਘ ਪੰਜ ਪਿਆਰਾ,  ਸੁਖਵਿੰਦਰ ਸਿੰਘ ਇੰਚਾਰਜ ਸਰੁੱਖਿਆ ਦਸਤਾ ਤੇ  ਜਗਤਾਰ ਸਿੰਘ ਢਾਡੀ ਵੀ ਅੱਜ ਸੇਵਾਮੁਕਤ ਹੋਏ। ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ  ਰਘੂਜੀਤ ਸਿੰਘ ਵਿਰਕ ਅਤੇ ਹੋਰ ਅਹੁਦੇਦਾਰਾਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਸਨਮਾਨ ਸਮਾਗਮ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ  ਸੁਖਦੇਵ ਸਿੰਘ ਭੂਰਾਕੋਹਨਾ, ਹਰਜਿੰਦਰ ਸਿੰਘ ਰੰਧਾਵਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੁਲਵਿੰਦਰ ਸਿੰਘ ਰਮਦਾਸ ਅਤੇ ਸੇਵਾਮੁਕਤ ਹੋਏ ਹੋਰ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ। ਇਸ ਮੌਕੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦਾ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ  ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ  ਸੁਰਜੀਤ ਸਿੰਘ ਗੜ੍ਹੀ, ਮੈਂਬਰ ਬਲਵਿੰਦਰ ਸਿੰਘ ਭੰਮਾਂਲੰਡਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ,
ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪ੍ਰਡੰਟ  ਮਲਕੀਤ ਸਿੰਘ ਬਹਿੜਵਾਲ, ਸੁਰਜੀਤ ਸਿੰਘ ਰਾਣਾ, ਕੁਲਵਿੰਦਰ ਸਿੰਘ ਰਮਦਾਸ ਦੇ ਪਰਿਵਾਰ ਵਿੱਚੋਂ ਜਸਬੀਰ ਸਿੰਘ,  ਰਾਜਿੰਦਰ ਸਿੰਘ ਬੋਪਾਰਾਏ,  ਦਲਬੀਰ ਸਿੰਘ, ਦਵਿੰਦਰ ਸਿੰਘ,  ਪਲਵਿੰਦਰ ਸਿੰਘ, ਡਾ. ਅਕਾਸ਼ਦੀਪ ਸਿੰਘ, ਗੁਰਭੇਜ ਸਿੰਘ, ਬੀਬੀ ਸੁਖਵੰਤ ਕੌਰ ਆਦਿ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *