ਸ਼ੰਭੂ ਬਾਰਡਰ ਤੇ ਕਿਸਾਨਾਂ ਨਾਲ ਕੀਤੀ ਧੱਕੇਸ਼ਾਹੀ ਨਿੰਦਣਯੋਗ: ਬਲਜੀਤ ਸਰਾਂ

Spread the love

 ਸਰਾਏ ਅਮਾਨਤ ਖਾਂ, 16 ਦਸੰਬਰ (ਗੁਰਸ਼ਰਨ ਸਿੰਘ ਔਲਖ) -ਬੀਤੇ ਦਿਨ ਸ਼ੰਭੂ ਬਾਰਡਰ ਤੇ ਭਾਜਪਾ ਤੇ ਹਰਿਆਣਾ ਸਰਕਾਰ ਵਲੋਂ ਧਰਨੇ ਤੇ ਬੈਠੇ ਕਿਸਾਨਾਂ ਨਾਲ ਧੱਕੇਸ਼ਾਹੀ ਤੇ ਫਾਇਰਿੰਗ ਕਰਨਾ ਸਰਕਾਰਾਂ ਦੀ ਨਿਕਾਮੀ ਦੀ ਨਿਸ਼ਾਨੀ ਹੈ ਅਤੇ  ਇਹ ਕੇਂਦਰ ਸਰਕਾਰ ਦੀ ਬੌਖਲਾਹਟ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਆਗੂ ਬਲਜੀਤ ਸਿੰਘ ਢਿੱਲੋਂ ਸਰਾਂ ਨੇ ਕੀਤਾ।ਉਨਾਂ ਕਿਹਾ ਕੇ ਕੇਂਦਰ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਪਿੱਛਲੇ ਕਰੀਬ ਵੀਹ ਦਿਨਾਂ ਤੋਂ ਮਰਨ ਵਰਤ ਤੈ ਬੈਠੇ ਹੋਏ ਹਨ ਉਨਾਂ ਨਾਲ ਜਲਦ ਤੋਂ ਜਲਦ ਗੱਲਬਾਤ ਕਰਕੇ ਉਨਾਂ ਦਾ ਮਰਨ ਵਰਤ ਤੁੜਵਾਇਆ ਜਾਵੇ ਤੇ ਜੇਕਰ ਉਨਾਂ ਦਾ ਕੋਈ ਨੁਕਸਾਨ ਹੋਇਆ ਤਾਂ ਸਿੱਧੇ ਤੌਰ ਤੇ ਕੇਂਦਰ ਸਰਕਾਰ ਜਿੰਮੇਵਾਰ ਹੋਵੇਗੀ।ਅਤੇ ਜਿਹੜੇ ਕਿਸਾਨ ਸ਼ੰਭੂ ਬਾਰਡਰ ਤੇ ਜਾਂ ਕਿਤੇ ਵੀ ਕਿਸਾਨਾਂ ਦੇ ਹੱਕ ਵਿੱਚ ਧਰਨੇ ਤੇ ਬੈਠੇ ਹਨ ਉਹ ਸਾਡੇ ਹੀ ਭਰਾ ਹਨ ਤੇ ਜਿੰਨਾਂ ਦਾ ਅਸੀਂ ਤਹਿਦਿਲੋਂ ਧੰਨਵਾਦ ਕਰਦੇ ਹਾਂ ਕਿ ਉਹ ਲਗਾਤਾਰ ਦਿਨ ਰਾਤ ਧਰਨੇ ਵਿੱਚ ਡਟੇ ਹਨ।ਉਨਾਂ ਭਾਜਪਾ ਤੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਭਰਾ ਦਾ ਕੋਈ ਨੁਕਸਾਨ ਹੋਇਆ ਤਾਂ ਉਸ ਦੀ ਜਿੰਮੇਵਾਰ ਭਾਜਪਾ ਤੇ ਹਰਿਆਣਾ ਸਰਕਾਰਾਂ ਹੋਣਗੀਆਂ ਤੇ ਜੇ ਧੱਕੇਸ਼ਾਹੀ ਬੰਦ ਨਾ ਕੀਤੀ ਗਈ ਤਾਂ

ਸ਼ੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਉਨਾਂ ਨਾਲ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *