ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੀ ਵਿਦਿਆਰਥਣ ਜਸਲੀਨ ਕੌਰ ਨੇ ਨੀਟ ਯੂਜੀ-2026 ਪ੍ਰੀਖਿਆ ਕੀਤੀ ਪਾਸ

Spread the love
ਸ੍ਰੀ ਕੀਰਤਪੁਰ ਸਾਹਿਬ, 26 ਜੁਲਾਈ, (ਮਨਦੀਪ)=ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੀ ਹੋਣਹਾਰ ਵਿਦਿਆਰਥਣ ਜਸਲੀਨ ਕੌਰ, ਪੁੱਤਰੀ ਪੂਰਨ ਸਿੰਘ ਅਤੇ ਕਰਮਜੀਤ ਕੌਰ, ਵਾਸੀ ਪਿੰਡ ਚੰਦਪੁਰ ਬੇਲਾ, ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਉਸ ਨੇ ਜੂਨ 2026 ਵਿੱਚ ਹੋਈ ਨੀਟ ਯੂਜੀ-2026 ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਆਫ ਐਮੀਨਸ ਵਿੱਚ ਲੈਕਚਰਾਰ ਫਿਜ਼ਿਕਸ ਅਮਰਜੀਤ ਸਿੰਘ ਨੇ ਦੱਸਿਆ ਕਿ ਜਸਲੀਨ ਕੌਰ ਦੀ ਇਹ ਸਫਲਤਾ ਉਸ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ ।ਉਨ੍ਹਾਂ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਵਿਦਿਆਰਥਣ ਦੀ ਮਿਹਨਤ ਦੇ ਨਾਲ-ਨਾਲ ਮਾਣਯੋਗ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ  ਦਿੱਤੀ ਗਈ ਮੁਫ਼ਤ  ਕੋਚਿੰਗ ਨੂੰ ਵੀ ਜਾਂਦਾ ਹੈ, ਜਿਸ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਵਿਦਿਆਰਥੀਆਂ ਨੂੰ ਕਾਫ਼ੀ ਲਾਭ ਮਿਲਿਆ।ਉਨ੍ਹਾਂ ਦੱਸਿਆ ਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਮੁਖੀ ਸਿੱਖਾ ਅਰੋੜਾ ਦੀ ਨਿਗਰਾਨੀ ਵਿੱਚ ਤੇਜਿੰਦਰ ਕੌਰ (ਲੈਕਚਰਾਰ ਕੈਮਿਸਟਰੀ), ਅਨੂ ਅਰੋੜਾ (ਲੈਕਚਰਾਰ ਬਾਇਓਲੋਜੀ) ਅਤੇ ਕੁਲਵਿੰਦਰ ਕੌਰ (ਲੈਕਚਰਾਰ ਗਣਿਤ) ਵੱਲੋਂ ਵਿਦਿਆਰਥੀਆਂ ਨੂੰ ਨਿਰੰਤਰ ਅਕਾਦਮਿਕ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਕੂਲ ਦੇ ਸਮੂਹ ਸਟਾਫ਼, ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਵੱਲੋਂ ਜਸਲੀਨ ਕੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਇਸ ਸਾਲ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਦੇ ਕੁੱਲ 12 ਵਿਦਿਆਰਥੀਆਂ ਨੇ ਨੀਟ ਯੂਜੀ-2026 ਪ੍ਰੀਖਿਆ ਸਫਲਤਾਪੂਰਵਕ ਪਾਸ ਕੀਤੀ ਹੈ, ਜੋ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਗੁਣਵੱਤਾ ਭਰਪੂਰ ਸਿੱਖਿਆ, ਅਧਿਆਪਕਾਂ ਦੀ ਮਿਹਨਤ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ।
ਫੋਟੋ ਕੈਪਸ਼ਨ
ਸਕੂਲ ਆਫ ਐਮੀਨੈਂਸ ਦੀ ਵਿਦਿਆਰਥਣ ਜਸਲੀਨ ਕੌਰ
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *