ਸਤਲੁਜ ਵਿਦਿਆਨੰਦ ਪਬਲਿਕ ਸਕੂਲ ਬਣਾ ਟੌਂਸਾ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਸ਼ਰਧਾ ਅਤੇ ਹਰਸ਼ੋਲਾਸ ਨਾਲ ਮਨਾਇਆ

Spread the love
ਬਲਾਚੌਰ, 14 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਸਤਲੁਜ ਵਿਦਿਆਨੰਦ ਪਬਲਿਕ ਸਕੂਲ ਬਣਾ ਟੌਂਸਾ ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਬੜੇ ਹਰਸ਼ੋਲਾਸ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਗਵਾਨ ਗਣੇਸ਼ ਜੀ ਦੀ ਸੁੰਦਰ ਮੂਰਤੀ ਨੂੰ ਸਜਾ ਕੇ ਵਿਧੀਵਤ ਪੂਜਾ-ਅਰਚਨਾ ਕੀਤੀ ਗਈ ਅਤੇ ਗਣੇਸ਼ ਵੰਦਨਾ ਪੇਸ਼ ਕੀਤੀ ਗਈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਗਣੇਸ਼ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਆਦਰਸ਼ਾਂ ਨਾਲ ਜੁੜੀਆਂ ਮਹੱਤਵਪੂਰਨ ਗੱਲਾਂ ਸਾਂਝੀਆਂ ਕੀਤੀਆਂ। ਬੱਚਿਆਂ ਨੇ ਰੰਗ-ਬਿਰੰਗੀਆਂ ਪੇਸ਼ਕਾਰੀਆਂ, ਭਜਨਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਜੇ.ਕੇ. ਜੱਗੀ, ਸੀਈਓ ਸ੍ਰੀ ਮਨਮੋਹਨ ਕਾਲੀਆ, ਪ੍ਰਿੰਸੀਪਲ ਹਰਪ੍ਰੀਤ ਕੌਰ, ਕੋਆਰਡੀਨੇਟਰ ਆਕਾਂਕਸ਼ਾ ਅਤੇ ਸਾਰੀਆਂ ਅਧਿਆਪਕਾਵਾਂ ਨੇ ਵਿਦਿਆਰਥੀਆਂ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਗਣੇਸ਼ ਗਿਆਨ, ਬੁੱਧੀ ਅਤੇ ਸ਼ੁਭਤਾ ਦੇ ਪ੍ਰਤੀਕ ਹਨ ਅਤੇ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਅਨੁਸ਼ਾਸਨ, ਨਿਮਰਤਾ ਅਤੇ ਸਦਭਾਵਨਾ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਆਪਸੀ ਪ੍ਰੇਮ, ਏਕਤਾ ਅਤੇ ਸਕਾਰਾਤਮਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸੀ। ਪ੍ਰੋਗਰਾਮ ਦਾ ਸਮਾਪਨ ਸਭ ਦੇ ਸੁੱਖ, ਖੁਸ਼ਹਾਲੀ ਅਤੇ ਉੱਜਵਲ ਭਵਿੱਖ ਦੀ ਮੰਗਲ ਕਾਮਨਾ ਨਾਲ ਹੋਇਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *