ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਵਿਖੇ ਵਿਸ਼ਵ ਬ੍ਰੈਸਟਫੀਡਿੰਗ ਹਫ਼ਤਾ ਮਨਾਇਆ

Spread the love
ਬਠਿੰਡਾ 4 ਅਗਸਤ (ਪੱਤਰ ਪ੍ਰੇਰਕ):=ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ, ਬੁਰਜ ਮਹਿਮਾ ਵਿਖੇ ਵਿਸ਼ਵ ਬ੍ਰੈਸਟਫੀਡਿੰਗ ਹਫ਼ਤਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਨੇੜਲੇ ਪਿੰਡ ਦਾ ਦੌਰਾ ਕਰਕੇ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਬ੍ਰੈਸਟਫੀਡਿੰਗ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ।ਵਿਦਿਆਰਥੀਆਂ ਨੇ ਦੱਸਿਆ ਕਿ ਨਵਜਾਤ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਉੱਤਮ ਅਤੇ ਸੰਪੂਰਨ ਆਹਾਰ ਹੈ। ਜਨਮ ਤੋਂ ਤੁਰੰਤ ਬਾਅਦ ਅਤੇ ਪਹਿਲੇ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ। ਬ੍ਰੈਸਟਫੀਡਿੰਗ ਨਾਲ ਬੱਚੇ ਦੀ ਰੋਗ-ਪ੍ਰਤੀਰੋਧਕ ਸ਼ਕਤੀ ਵਧਦੀ ਹੈ ਅਤੇ ਉਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਸੁਰੱਖਿਅਤ ਰਹਿੰਦਾ ਹੈ। ਇਸ ਤੋਂ ਇਲਾਵਾ, ਬ੍ਰੈਸਟਫੀਡਿੰਗ ਮਾਂ ਅਤੇ ਬੱਚੇ ਵਿਚਕਾਰ ਪਿਆਰ, ਵਿਸ਼ਵਾਸ ਅਤੇ ਭਾਵਨਾਤਮਕ ਰਿਸ਼ਤੇ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ।ਇਸ ਮੌਕੇ ਸੰਸਥਾ ਦੀ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਕਿਹਾ ਕਿ ਬ੍ਰੈਸਟਫੀਡਿੰਗ ਹਰ ਬੱਚੇ ਦਾ ਮੁੱਢਲਾ ਅਧਿਕਾਰ ਹੈ ਅਤੇ ਮਾਂ ਦਾ ਦੁੱਧ ਬੱਚੇ ਦੀ ਸਿਹਤਮੰਦ ਪਰਵਰਿਸ਼ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸਮਾਜ ਵਿੱਚ ਮਾਵਾਂ ਨੂੰ ਬ੍ਰੈਸਟਫੀਡਿੰਗ ਪ੍ਰਤੀ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਹਰ ਬੱਚੇ ਨੂੰ ਸਿਹਤਮੰਦ ਜੀਵਨ ਦੀ ਸ਼ੁਰੂਆਤ ਮਿਲ ਸਕੇ।ਅੰਤ ਵਿੱਚ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਮਾਂ ਦੇ ਦੁੱਧ ਦੇ ਪੌਸ਼ਟਿਕ ਗੁਣਾਂ ਅਤੇ ਇਸ ਦੇ ਸਿਹਤ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਬ੍ਰੈਸਟਫੀਡਿੰਗ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *