ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Spread the love
ਬਠਿੰਡਾ 8 ਅਗਸਤ(ਪੱਤਰ ਪ੍ਰੇਰਕ):=ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ, ਬੁਰਜ ਮਹਿਮਾ, ਬਠਿੰਡਾ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਜੀ.ਐਨ.ਐਮ. ਅਤੇ ਏ.ਐਨ.ਐਮ. ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।ਤਿਉਹਾਰ ਦੌਰਾਨ ਵਿਦਿਆਰਥੀਆਂ ਲਈ ਮਹਿੰਦੀ ਅਤੇ ਹੇਅਰ ਸਟਾਈਲ ਦੇ ਮੁਕਾਬਲੇ ਵੀ ਕਰਵਾਏ ਗਏ। ਮਹਿੰਦੀ ਮੁਕਾਬਲੇ ਵਿੱਚ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ, ਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਖੁਸ਼ੀ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਹੇਅਰ ਸਟਾਈਲ ਮੁਕਾਬਲੇ ਵਿੱਚ ਰਣਦੀਪ ਕੌਰ ਨੇ ਪਹਿਲਾ ਸਥਾਨ, ਪਰਮਿੰਦਰ ਕੌਰ ਨੇ ਦੂਜਾ ਸਥਾਨ ਅਤੇ ਸਾਰਨ ਅਤੇ ਹੁਸਨ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਿੱਧਾ ਪਾ ਕੇ ਹਰਿਆਲੀ ਤੀਜ ਦੀ ਖੁਸ਼ੀ ਸਾਂਝੀ ਕੀਤੀ ਗਈ। ਪੂਰਾ ਮਾਹੌਲ ਪੰਜਾਬੀ ਸੱਭਿਆਚਾਰ, ਰੰਗਾਂ ਅਤੇ ਖੁਸ਼ੀਆਂ ਨਾਲ ਭਰਪੂਰ ਰਿਹਾ।ਇਸ ਮੌਕੇ ਕਾਲਜ ਦੇ ਐਮ.ਡੀ. ਡਾ. ਰਵਜੋਤ ਕੌਰ ਵੱਲੋਂ ਹਰਿਆਲੀ ਤੀਜ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਤਿਉਹਾਰਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਪ੍ਰਿੰਸੀਪਲ ਪਰਮਿੰਦਰ ਕੌਰ ਵੱਲੋਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸੁੰਦਰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਸ ਤਰ੍ਹਾਂ ਹਰਿਆਲੀ ਤੀਜ ਦਾ ਇਹ ਸਮਾਗਮ ਵਿਦਿਆਰਥੀਆਂ ਅਤੇ ਸਟਾਫ ਲਈ ਖੁਸ਼ੀਆਂ, ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਯਾਦਾਂ ਛੱਡਦਾ ਹੋਇਆ ਯਾਦਗਾਰ ਬਣ ਗਿਆ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *