ਸਨ ਫਾਰਮਾ ਉਦਯੋਗ ਟੌਂਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾ ਕੰਪਨੀ ਦੇ ਸਕਿਓਰਿਟੀ ਚੀਫ਼ ਵਿਸ਼ਾਲ ਸ਼ਰਮਾ ਨੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

Spread the love
ਬਲਾਚੌਰ , 16 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਰੋਪੜ੍ਹ -ਬਲਾਚੌਰ ਨੈਸ਼ਨਲ ਹਾਈਵੇਅ ‘ਤੇ ਸਥਿਤ ਪ੍ਰਮੁੱਖ ਉਦਯੋਗ ਸਨ ਫਾਰਮਾ ਟੌਂਸਾ ਵਿਖੇ ਪ੍ਰਬੰਧਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਇਸ ਸਮਾਗਮ ਵਿੱਚ ਕੰਪਨੀ ਦੇ ਸਕਿਓਰਿਟੀ ਚੀਫ਼ ਵਿਸ਼ਾਲ ਸ਼ਰਮਾ ਨੇ ਮੁੱਖ ਤੌਰ ‘ਤੇ ਸ਼ਿਰਕਤ ਕੀਤੀ, ਜਦਕਿ ਉਨ੍ਹਾਂ ਦੇ ਨਾਲ ਮਨੋਜ ਭਾਰਦਵਾਜ ਅਤੇ ਸੀ.ਐੱਸ.ਆਰ. ਮੈਨੇਜਰ ਸੰਦੀਪ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਰੋਹ ਦੌਰਾਨ ਸਕਿਓਰਿਟੀ ਚੀਫ਼ ਵਿਸ਼ਾਲ ਸ਼ਰਮਾ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਸਕਿਓਰਿਟੀ ਗਾਰਡਾਂ ਵੱਲੋਂ ਸ਼ਾਨਦਾਰ ਪਰੇਡ ਕਰਕੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਰਾਸ਼ਟਰੀ ਗਾਣ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਗੂੰਜ ਉੱਠਿਆ।ਇਸ ਮੌਕੇ ਸੰਬੋਧਨ ਕਰਦਿਆਂ ਸਕਿਓਰਿਟੀ ਚੀਫ਼ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ, ਉਹ ਦੇਸ਼ ਦੇ ਮਹਾਨ ਦੇਸ਼-ਭਗਤਾਂ ਅਤੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਹੀ ਸੰਭਵ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਅਸੀਂ ਅੱਜ ਦੇ ਪਵਿੱਤਰ ਦਿਹਾੜੇ ‘ਤੇ ਉਨ੍ਹਾਂ ਅਮਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਯਾਦ ਕਰੀਏ ਅਤੇ ਉਨ੍ਹਾਂ ਦੇ ਦਿਖਾਏ ਮਾਰਗ ‘ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ।ਇਸ ਮੌਕੇ ਪ੍ਰਸ਼ਾਂਤ ਸ਼ਰਮਾ, ਰਾਕੇਸ਼ ਕੁਮਾਰ, ਖੇਮਾ ਨੰਦ, ਜਸਵੀਰ ਸਿੰਘ ਸਮੇਤ ਕੰਪਨੀ ਦੇ ਸਮੂਹ ਅਧਿਕਾਰੀ, ਸਕਿਓਰਿਟੀ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।ਫ਼ੋਟੋ ਕੈਪਸ਼ਨ: ਸਨ ਫਾਰਮਾ ਉਦਯੋਗ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਸਕਿਓਰਿਟੀ ਚੀਫ਼ ਵਿਸ਼ਾਲ ਸ਼ਰਮਾ ਅਤੇ ਸਲਾਮੀ ਦਿੰਦੇ ਹੋਏ ਸਕਿਓਰਿਟੀ ਜਵਾਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *