ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਡੇਂਗੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ,ਘਰ-ਘਰ ਸਰਵੇ ਕਰਕੇ ਲਾਰਵਾ ਦੀ ਪਛਾਣ ਅਤੇ ਨਸ਼ਟ ਕੀਤਾ ਜਾਵੇਗਾ- ਸਪੀਕਰ ਸੰਧਵਾਂ ਲੋਕਾਂ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ

Spread the love
ਫ਼ਰੀਦਕੋਟ, 13 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਤੋਂ ਸਮੂਹ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਡੇਂਗੂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਅਤੇ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਪਿਛਲੇ ਸਾਲਾਂ ਵਾਂਗ ਇਸ ਵਾਰ ਕੋਟਕਪੂਰਾ ਵਿੱਚ ਡੇਂਗੂ ਅਤੇ ਚਿਕਨਗੁਨੀਆ ਦਾ ਪ੍ਰਕੋਪ ਨਾ ਫੈਲੇ। ਇਸ ਲਈ ਬਿਮਾਰੀ ਫੈਲਣ ਤੋਂ ਪਹਿਲਾਂ ਹੀ ਪ੍ਰਭਾਵਿਤ ਹੋ ਸਕਣ ਵਾਲੇ ਖੇਤਰਾਂ ਦੀ ਪਛਾਣ ਕਰਕੇ ਡੇਂਗੂ ਦੇ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨਗੀਆਂ ਅਤੇ ਸਰਵੇ ਰਾਹੀਂ ਉਨ੍ਹਾਂ ਥਾਵਾਂ ਦੀ ਪਛਾਣ ਕਰਨਗੀਆਂ ਜਿੱਥੇ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦੀ ਸੰਭਾਵਨਾ ਹੈ। ਅਜਿਹੀਆਂ ਥਾਵਾਂ ਤੇ ਤੁਰੰਤ ਲਾਰਵਾ ਨਸ਼ਟ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੀਆਂ ਛੱਤਾਂ, ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਅਤੇ ਹੋਰ ਬਰਤਨਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਕੂਲਰਾਂ ਦਾ ਪਾਣੀ ਸਮੇਂ-ਸਮੇਂ ‘ਤੇ ਬਦਲਦੇ ਰਹਿਣ। ਉਨ੍ਹਾਂ ਕਿਹਾ ਕਿ ਨਾਲੀਆਂ ਜਾਂ ਹੋਰ ਜਨਤਕ ਥਾਵਾਂ ‘ਤੇ ਜੇਕਰ ਪਾਣੀ ਖੜ੍ਹਾ ਹੋਵੇ ਤਾਂ ਇਸ ਸਬੰਧੀ ਤੁਰੰਤ ਨਗਰ ਕੌਂਸਲ ਜਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਵਰਗੀਆਂ ਬਿਮਾਰੀਆਂ ਤੇ ਪ੍ਰਭਾਵਸ਼ਾਲੀ ਕਾਬੂ ਸਿਰਫ਼ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਐਸ.ਐਮ.ਓ ਡਾ. ਹਰਿੰਦਰ ਗਾਂਧੀ ਤੋਂ ਇਲਾਵਾ ਸਿਵਲ ਹਸਪਤਾਲ ਕੋਟਕਪੂਰਾ ਦੇ ਡਾਕਟਰ, ਸਿਹਤ ਵਿਭਾਗ ਦੇ ਅਧਿਕਾਰੀ, ਮਲਟੀਪਰਪਜ਼ ਹੈਲਥ ਵਰਕਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *