ਸਪੀਕਰ ਸ. ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ

Spread the love

ਕੋਟਕਪੂਰਾ, 15 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12, ਕੋਟਕਪੂਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਆਉਣ-ਜਾਣ, ਰਹਿਣ ਅਤੇ ਲੰਗਰ ਸਮੇਤ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਸਪੀਕਰ ਸ. ਸੰਧਵਾਂ ਨੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਖੁਸ਼ਹਾਲੀ, ਅਮਨ-ਸ਼ਾਂਤੀ ਲਈ ਅਰਦਾਸ ਕਰਨ।ਇਸ ਮੌਕੇ ਅਮਰੀਕ ਸਿੰਘ ਸਰਪੰਚ, ਬਲਜੀਤ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਕਰਨੈਲ ਸਿੰਘ, ਜੱਸਾ ਸਿੰਘ, ਬਲਦੀਪ ਸਿੰਘ ਪ੍ਰਧਾਨ, ਕੁਲਦੀਪ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

  • Related Posts

    ਗ਼ਦਰੀ ਬਾਬਿਆਂ ਅਤੇ ਬੱਬਰ ਅਕਾਲੀ ਦੇਸ਼ ਵਿਚ ਹਥਿਆਰਬੰਦ ਇਨਕਲਾਬ ਦੇ ਹਾਮੀ ਸਨ- ਅਮੋਲਕ ਸਿੰਘ 

    Spread the love

    Spread the love ਬਲਾਚੌਰ 15 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )-ਇਨਕਲਾਬੀ ਗ਼ਦਰੀ ਸੂਰਬੀਰਾਂ ਅਤੇ ਬੱਬਰ ਅਕਾਲੀਆਂ ਦਾ ਦੇਸ਼ ਨੂੰ ਆਜ਼ਾਦ ਕਰਾਉਣ ਦਾ ਮੱਕਸਦ ਹੀ ਕੁਝ ਹੋਰ ਸੀ। ਉਹਨਾਂ ਸਿੱਖ…

     ਸਕੂਲ ਬੱਸ ਦੀ ਲਪੇਟ ‘ਚ ਆਇਆ 3 ਸਾਲਾ ਮਾਸੂਮ ਬੱਚਾ, ਮੌਕੇ ‘ਤੇ ਤੋੜਿਆ ਦਮ    ਭੈਣ ਨੂੰ ਬੱਸ ‘ਚ ਬਿਠਾਉਣ ਗਿਆ ਸੀ, ਡਰਾਈਵਰ ਬੱਸ ਭਜਾ ਕੇ ਲੈ ਗਿਆ, ਪੁਲਸ ਨੇ ਕੀਤੀ ਗ੍ਰਿਫਤਾਰੀ

    Spread the love

    Spread the loveਮਾਛੀਵਾੜਾ ਸਾਹਿਬ,15 ਜੁਲਾਈ (ਸੁੱਚਾ ਬੰਗੜ)-ਥਾਣਾ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਾਲੂ ਭੈਣੀ ‘ਚ ਅੱਜ ਇੱਕ ਭਿਆਨਕ ਹਾਦਸਾ ਵਾਪਰ ਗਿਆ। ਸਕੂਲ ਬੱਸ ਦੀ ਚਪੇਟ ‘ਚ ਆਉਣ ਕਾਰਨ 3 ਸਾਲ…

    Leave a Reply

    Your email address will not be published. Required fields are marked *