ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਜ਼ਿਲ੍ਹਿਆਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਟ੍ਰੇਨਿੰਗ ਮੁਕੰਮਲ

Spread the love

ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਹੈਲਪਡੈਸਕ ਅਤੇ ਸ਼ਿਕਾਇਤ ਨਿਵਾਰਣ ਸੈਲ ਵਿਖੇ ਕੀਤੀ ਜਾ ਸਕਦੀ ਹੈ- ਡਿਪਟੀ ਕਮਿਸ਼ਰ

ਫਰੀਦੋਕਟ 10 ਜੂਨ (ਗੁਰਦੀਪ ਸਿੰਘ ਢਿੱਲੋਂ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਮਿਸ. ਅਨਿੰਦਿਤਾ ਮਿਤਰਾ, ਆਈ.ਏ.ਐਸ ਵੱਲੋਂ ਪੰਜਾਬ ਰਾਜ ਵਿੱਚ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸਬੰਧ ਵਿੱਚ ਪੰਜਾਬ ਰਾਜ ਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਤੀ 08.06.2026 ਤੋਂ 10.06.2026 ਤੱਕ ਅੰਬਰ ਹਾਲ ਹੋਟਲ ਰੈਡੀਸਨ ਰੈੱਡ ਮੋਹਾਲੀ ਵਿਖੇ ਟ੍ਰੇਨਿੰਗ ਕੰਡਕਟ ਕੀਤੀ ਗਈ। ਇਸ ਟ੍ਰੇਨਿੰਗ ਵਿੱਚ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕਰਨ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਅਧੀਨ  ਨਾਗਰਿਕਾਂ/ਮਾਈਗ੍ਰੇਂਟ ਵੋਟਰਾਂ/ਦਿਵਿਆਂਗਣਾਂ ਅਤੇ ਬਜ਼ੁਰਗ ਵੋਟਰਾਂ ਦੀ ਇਨਿਊਮੇਰੇਸ਼ਨ ਫਾਰਮ ਭਰਨ ਲਈ, ਵੋਟਰਾਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਵਿੱਚ ਵਰਤੇ ਜਾਣ ਵਾਲੇ ਦਸਤਾਵੇਜ਼ਾਂ ਤੋਂ ਜਾਣੂ ਕਰਵਾਉਣ, ਪਿਛਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਰਿਕਾਰਡ ਵਿੱਚੋਂ ਵੋਟ ਦੀ ਭਾਲ/ਲਿੰਕ ਕਰਨ ਸਬੰਧੀ ਹਦਾਇਤਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ ’ਤੇ  ਸ਼ਿਕਾਇਤ ਨਿਵਾਰਣ ਸੈਂਲ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿੱਚ ਨਾਗਰਿਕ ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਦਾਖਲ ਕਰ ਸਕਦੇ ਹਨ। ਇਹ ਹੈਲਪਡੈਸਕ ਅਤੇ ਸ਼ਿਕਾਇਤ ਨਿਵਾਰਣ ਸੈਲ ਕਮਰਾ ਨੰ. 330, ਜ਼ਿਲ੍ਹਾ ਚੋਣ ਦਫ਼ਤਰ, ਦੂਜੀ ਮੰਜ਼ਿਲ, ਮਿੰਨੀ ਸਕੱਤਰੇਤ, ਫਰੀਦਕੋਟ ਵਿਖੇ ਸਥਾਪਿਤ ਕੀਤਾ ਗਿਆ ਹੈ।  ਨਾਗਰਿਕਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਹੈਲਪਡੈਸਕ ਅਤੇ ਸ਼ਿਕਾਇਤ ਸਬੰਧੀ ਸ਼ਿਕਾਇਤ ਨਿਵਾਰਣ ਸੈਲ ਨਾਲ ਤਾਲਮੇਲ ਕਰਨ ਲਈ ਟੋਲ ਫਰੀ. 1950 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨਿੱਜੀ ਤੌਰ ’ਤੇ ਦਫ਼ਤਰੀ ਸਮੇਂ ਦੌਰਾਨ ਨਿਯਤ ਦਫ਼ਤਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਮੀਡੀਆ ਮੋਨੀਟਰਿੰਗਟੀਮ ਦਾ ਗਠਨ ਵੀ ਕੀਤਾ ਗਿਆ ਹੈ ਜੋ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ  (ਐਸ.ਆਈ.ਆਰ) ਸਬੰਧੀ ਪ੍ਰਿੰਟ/ਇਲੈਕਟ੍ਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਆਦਿ ਤੇ ਪਬਲਿਸ਼ ਹੋਣ ਵਾਲੀ ਸਮੱਗਰੀ ਦੀ ਮੋਨੀਟਰਿੰਗ ਕਰੇਗੀ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਪਬਲਿਸ਼ ਹੋਣ ਵਾਲੀ ਕੋਈ ਵੀ ਗਲਤ ਜਾਣਕਾਰੀ ਦੇ ਤੱਥਾਂ ਦੀ ਪੜਤਾਲ ਕਰਕੇ ਸਹੀ ਜਾਣਕਾਰੀ ਨਾਗਰਿਕਾਂ/ਵੋਟਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰ ਹੋਵੇਗੀ।  ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਬੀ.ਐੱਲ.ਓਜ਼ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਜ਼ਿਲ੍ਹੇ ਦੇ ਅਧੀਨ ਆਉਂਦੇ 03 ਵਿਧਾਨ ਸਭਾ ਹਲਕਿਆਂ ਵਿੱਚ ਬੀ.ਐਲ.ਓ ਫਸੀਲੀਟੇਸ਼ਨ ਸੈਂਟਰ ਵੀ ਗਠਿਤ ਕਰ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ/ਵੋਟਰਾਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਵੋਟਰ ਸੂਚੀ ਨੂੰ ਸੋਧਣ ਦੀ ਇਸ ਮਹੱਤਪੂਰਨ ਪ੍ਰਕਿਰਿਆ ਨੂੰ ਬਿਨ੍ਹਾਂ ਕਿਸੇ ਰੁਕਾਵਟ,ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ, ਤਹਿਸੀਲਦਾਰ ਚੋਣਾਂ ਪੂਨਮ ਸਿੱਧੂ ਤੋਂ ਇਲਾਵਾ ਸਬੰਧਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *