ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਤਹਿਤ 13 ਅਤੇ 14 ਜੁਲਾਈ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਕੈਂਪਾਂ ਵਿੱਚ ਪਹੁੰਚ ਕੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਕੀਤੀ ਅਪੀਲ ਸਮੇਂ ਸਿਰ ਗਣਨਾ ਫਾਰਮ ਜਮ੍ਹਾਂ ਕਰਵਾਉਣਾ ਯੋਗ ਵੋਟਰਾਂ ਲਈ ਲਾਜ਼ਮੀ

Spread the love
ਅੰਮ੍ਰਿਤਸਰ, 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ 13 ਅਤੇ 14 ਜੁਲਾਈ, 2026 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ 2134 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਯੋਗ ਵੋਟਰ ਆਪਣੇ ਗਣਨਾ ਫਾਰਮ (Enumeration Form) ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਕੋਲ ਜਮ੍ਹਾਂ ਕਰਵਾ ਸਕਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 13 ਅਤੇ 14 ਜੁਲਾਈ ਨੂੰ ਆਪਣੇ-ਆਪਣੇ ਨਿਰਧਾਰਿਤ ਪੋਲਿੰਗ ਬੂਥਾਂ ‘ਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਅਤੇ ਆਪਣੇ ਗਣਨਾ ਫਾਰਮ ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਸੰਪੂਰਨਤਾ ਨੂੰ ਯਕੀਨੀ ਬਣਾਉਣ ਲਈ ਹਰੇਕ ਯੋਗ ਵੋਟਰ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਸਮੂਹ ਬੂਥ ਲੈਵਲ ਅਫ਼ਸਰ (ਬੀਐਲਓ) 13 ਅਤੇ 14 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਵੋਟਰ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਆਉਣ ਅਤੇ ਆਪਣੇ ਵੋਟਰ ਵੇਰਵਿਆਂ ਦੀ ਸਮੇਂ ਸਿਰ ਪੁਸ਼ਟੀ ਕਰਵਾਉਣ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ ਜਾਂ ਚੋਣ ਕਮਿਸ਼ਨ ਦੇ ਟੋਲ-ਫ੍ਰੀ ਹੈਲਪਲਾਈਨ ਨੰਬਰ 1950 ‘ਤੇ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਹ ਆਪਣਾ ਗਣਨਾ ਫਾਰਮ (Enumeration Form) ਲਾਜ਼ਮੀ ਤੌਰ ‘ਤੇ ਭਰ ਕੇ ਬੀਐਲਓ ਨੂੰ ਵਾਪਸ ਜਮ੍ਹਾਂ ਕਰਵਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਸਮੇਂ ਸਿਰ ਤਸਦੀਕ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਯੋਗ ਵੋਟਰ ਵੱਲੋਂ ਆਪਣਾ ਗਣਨਾ ਫਾਰਮ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਨਹੀਂ ਕਰਵਾਇਆ ਜਾਂਦਾ ਤਾਂ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਵੋਟਰ ਸੂਚੀ ਵਿੱਚ ਉਸ ਦਾ ਨਾਮ ਸ਼ਾਮਲ ਨਹੀਂ ਹੋਵੇਗਾ।

  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *