ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Spread the love
ਬੱਸੀ ਪਠਾਣਾ, 31 ਜੁਲਾਈ (ਉਦੇ ਧੀਮਾਨ): ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਸਮਰਥਨ ਵਿੱਚ ਅੱਜ ਬੱਸੀ ਪਠਾਣਾਂ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਸ਼ਹਿਰ ਵਿੱਚ ਆਮ ਦਿਨਾਂ ਦੇ ਮੁਕਾਬਲੇ ਅੱਜ ਆਵਾਜਾਈ ਵੀ ਘੱਟ ਰਹੀ। ਇਸ ਦੌਰਾਨ ਸਫ਼ਾਈ ਸੇਵਕਾਂ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਸੂਬਾ ਸਰਕਾਰ ਤੇ ਬਰਨਾਲਾ ਦੇ ਡੀ.ਐਸ.ਪੀ ਖਿਲਾਫ ਨਾਅਰੇਬਾਜ਼ੀ ਕਰਦਿਆਂ ਆਪਣੀ ਆਵਾਜ਼ ਬੁਲੰਦ ਕੀਤੀ ਗਈ। ਪ੍ਰਦਰਸ਼ਨ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਫ਼ਾਈ ਸੇਵਕ ਆਗੂਆਂ ਨੇ  ਕਿਹਾ ਕਿ ਸਫ਼ਾਈ ਕਰਮਚਾਰੀ ਹਰ ਰੋਜ਼ ਸ਼ਹਿਰ ਦੀ ਸਫ਼ਾਈ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਮੁਸ਼ਕਲ ਹਾਲਾਤਾਂ ਵਿੱਚ ਕੰਮ ਕਰਦੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਦੀ ਪੱਕੀ ਸੁਰੱਖਿਆ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਅਤਿਅੰਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਧੱਕੇਸ਼ਾਹੀ ਨਾਲ ਕਰਮਚਾਰੀਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *