ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ, ਅਕਾਲੀ ਆਗੂ ਹਨੀ ਫੱਤਣਵਾਲਾ ਨੇ ਦਿੱਤਾ ਸਮਰਥਨ

Spread the love
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ ( ਪਰਮਜੀਤ ਬੇਦੀ )- ਆਪਣੀਆਂ ਹੱਕੀ ਮੰਗਾਂ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ 8 ਜੁਲਾਈ ਤੋਂ ਲਗਾਤਾਰ ਹੜਤਾਲ ’ਤੇ ਬੈਠੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦਾ ਸੰਘਰਸ਼ ਜਾਰੀ ਹੈ। ਪਿਛਲੇ ਦਿਨੀਂ ਗਿੱਦੜਬਾਹਾ ਵਿਖੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਗਿਆ, ਜਦਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੜਤਾਲ ਲੰਬੀ ਖਿੱਚਣ ਕਾਰਨ ਪਵਿੱਤਰ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਕਈ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ। ਕੂੜੇ ਵਿੱਚੋਂ ਉੱਠ ਰਹੀ ਬਦਬੂ ਕਾਰਨ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਵਧ ਗਿਆ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਆਪਣੇ ਸਾਥੀਆਂ ਸਮੇਤ ਧਰਨੇ ਵਾਲੀ ਥਾਂ ’ਤੇ ਪੁੱਜੇ ਅਤੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਉਨ੍ਹਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਡੀ.ਏ. ਦੀ ਬਕਾਇਆ ਕਿਸ਼ਤ ਜਾਰੀ ਕਰਨ ਅਤੇ ਸ਼ਹਿਰ ਵਿੱਚ ਪੱਕੇ ਤੌਰ ’ਤੇ ਸਫਾਈ ਕਰਮਚਾਰੀਆਂ ਦੀ ਭਰਤੀ ਕਰਨ ਦੀ ਮੰਗ ਕੀਤੀ। ਹਨੀ ਫੱਤਣਵਾਲਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵਿੱਚ ਠੇਕੇਦਾਰੀ ਸਿਸਟਮ ਖਤਮ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨੀ, 18 ਫੀਸਦੀ ਡੀ.ਏ. ਲਾਗੂ ਕਰਨਾ, ਕੱਚੇ ਅਤੇ ਪੱਕੇ ਕਰਮਚਾਰੀਆਂ ਦਾ ਪੀ.ਐਫ. ਜਮ੍ਹਾਂ ਕਰਵਾਉਣਾ ਅਤੇ ਸ਼ਹਿਰ ਨੇੜੇ ਕੂੜਾ ਡੰਪ ਕਰਨ ਦਾ ਪੱਕਾ ਪ੍ਰਬੰਧ ਕਰਨਾ ਸ਼ਾਮਲ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲਗਾਤਾਰ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰ ਰਹੀ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਨਿਰਾਸ਼ਾ ਹੈ।ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਸਫਾਈ ਕਰਮਚਾਰੀਆਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ। ਇਸ ਮੌਕੇ ਪੱਕੇ ਸਫਾਈ ਕਰਮਚਾਰੀਆਂ ਦਾ ਪ੍ਰਧਾਨ ਵਿਜੈ ਕੁਮਾਰ ਤੇ ਕੱਚੇ ਸਫਾਈ ਕਰਮਚਾਰੀਆਂ ਦਾ ਪ੍ਰਧਾਨ ਬਲਜੀਤ ਸਿੰਘ ਨੇ ਧਰਨੇ ਵਿੱਚ ਸ਼ਮੂਲੀਅਤ ਕਰਨ ’ਤੇ ਹਨੀ ਫੱਤਣਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਵੀ ਕੀਤਾ, ਤੇ ਆਪਣੀਆਂ ਮੰਗਾਂ ਸਾਂਝੀਆਂ ਕੀਤੀਆਂ। ਇਸ ਮੌਕੇ ਕਰਤਾਰ ਸਿੰਘ ਕੌਂਸਲਰ ਟੀਨੂੰ ਸੋਢੀ, ਬਾਬਾ ਗਗਨਦੀਪ ਸਿੰਘ ਕੌਸਲਰ, ਸ਼ੰਮੀ ਕੁਮਾਰ, ਵਿਸ਼ਵ ਕੁਮਾਰ, ਅਜੈ ਕੁਮਾਰ, ਗੁਰਵਿੰਦਰ ਸਿੰਘ ਬੱਬੂ ਤੋਂ ਇਲਾਵਾ ਵੱਡੀ ਗਿਣਤੀ ’ਚ ਸਫਾਈ ਕਰਮਚਾਰੀ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *