ਸਫਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ,ਸਗੋਂ ਇਹ ਸਾਡੇ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ-ਅਨਮੋਲਦੀਪ ਕੌਰ

Spread the love

ਫਗਵਾੜਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਵੱਛਤਾ ਅਭਿਆਨ ਸੋਸਾਇਟੀ, ਫਗਵਾੜਾ (ਰਜਿ.) ਦੀ ਯੂਨਿਟ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ, ਬੇਬੀ ਨਾਨਕੀ,ਸਤਨਾਮਪੁਰਾ,ਫਗਵਾੜਾ ਵਿੱਚ ਸੋਸਾਇਟੀ ਦੀ ਯੂਨਿਟ ਡਾਇਰੈਕਟਰ ਮੈਡਮ ਰਜਨੀ ਗੁਪਤਾ ਦੀ ਪ੍ਰਧਾਨਗੀ ਹੇਠ ਜੀ.ਐਨ.ਏ. ਯੂਨੀਵਰਸਿਟੀ ਦੀ ਵਿਦਿਆਰਥਣ ਅਨਮੋਲਦੀਪ ਕੌਰ ਦੁਆਰਾ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਲਈ ਸਫਾਈ ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਮੈਡਮ ਰਜਨੀ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਬੱਚਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਅਨਮੋਲਦੀਪ ਕੌਰ ਨੇ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਹ ਸਾਡੇ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਜੇਕਰ ਹਰ ਵਿਅਕਤੀ ਆਪਣੇ ਪੱਧਰ ‘ਤੇ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਕਰੇ, ਤਾਂ ਸਮਾਜ ਅਤੇ ਦੇਸ਼ ਦੋਵੇਂ ਸਾਫ਼ ਅਤੇ ਸਿਹਤਮੰਦ ਬਣ ਸਕਦੇ ਹਨ। ਸਾਨੂੰ ਨਾ ਸਿਰਫ਼ ਖੁਦ ਸਾਫ਼ ਰਹਿਣਾ ਚਾਹੀਦਾ ਹੈ ਸਗੋਂ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਆਓ ਆਪਾਂ ਸਫ਼ਾਈ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਈਏ ਅਤੇ ਇੱਕ ਬਿਹਤਰ ਭਵਿੱਖ ਵੱਲ ਵਧੀਏ। ਸੰਸਥਾ ਦੇ ਪ੍ਰਧਾਨ ਅਸ਼ੀਸ਼ ਗਾਂਧੀ ਨੇ ਅਨਮੋਲਦੀਪ ਕੌਰ ਨੂੰ ਉਨ੍ਹਾਂ ਦੀ ਸਫਲ ਵਰਕਸ਼ਾਪ ਲਈ ਵਧਾਈ ਦਿੱਤੀ ਅਤੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਘਰ, ਸਕੂਲ ਅਤੇ ਜਨਤਕ ਥਾਵਾਂ ਨੂੰ ਸਾਫ਼ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਜਦੋਂ ਅਸੀਂ ਆਪਣੇ ਘਰ, ਸਕੂਲ,ਦਫ਼ਤਰ ਅਤੇ ਜਨਤਕ ਥਾਵਾਂ ਨੂੰ ਸਾਫ਼ ਰੱਖਦੇ ਹਾਂ,ਤਾਂ ਅਸੀਂ ਨਾ ਸਿਰਫ਼ ਇੱਕ ਸੁੰਦਰ ਵਾਤਾਵਰਣ ਬਣਾਉਂਦੇ ਹਾਂ ਸਗੋਂ ਬਿਮਾਰੀਆਂ ਦੇ ਫੈਲਣ ਨੂੰ ਵੀ ਰੋਕਦੇ ਹਾਂ। ਛੋਟੀਆਂ-ਛੋਟੀਆਂ ਸਫ਼ਾਈ ਦੀਆਂ ਆਦਤਾਂ ਅਪਣਾ ਕੇ,ਅਸੀਂ ਨਾ ਸਿਰਫ਼ ਆਪਣੇ ਆਪ ਨੂੰ ਸਗੋਂ ਸਮਾਜ ਨੂੰ ਵੀ ਸਿਹਤਮੰਦ ਅਤੇ ਖੁਸ਼ਹਾਲ ਬਣਾ ਸਕਦੇ ਹਾਂ। ਮੈਡਮ ਰਜਨੀ ਗੁਪਤਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਮੈਡਮ ਰਜਨੀ ਗੁਪਤਾ,ਮੈਡਮ ਅੰਜੂ ਬਾਲਾ,ਮੈਡਮ ਸੁਮਨ, ਮੈਡਮ ਨੀਰਜ,ਮੈਡਮ ਰਿਪਤੀ,ਮੈਡਮ ਅਰੁਣਾ,ਮੈਡਮ ਸੁਧਾ,ਮੈਡਮ ਸਹਿਜਦੀਪ,ਮੈਡਮ ਜਸਪ੍ਰੀਤ,ਮੈਡਮ ਜੋਤੀ ਬਾਲਾ,ਮੈਡਮ ਪੂਜਾ,ਮੈਡਮ ਸਿਮਰਨ,ਮੈਡਮ ਮਨਿੰਦਰ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ |

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *