ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

Spread the love
ਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦਾ ਅਸਰ ਹੁਣ ਸ਼ਹਿਰ ਭਰ ਵਿੱਚ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਸਫਾਈ ਕਾਰਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਣ ਕਾਰਨ ਮੁੱਖ ਬਾਜ਼ਾਰਾਂ, ਗਲੀਆਂ, ਰਿਹਾਇਸ਼ੀ ਇਲਾਕਿਆਂ ਅਤੇ ਜਨਤਕ ਥਾਵਾਂ ‘ਤੇ ਕੂੜੇ ਦੇ ਢੇਰ ਲੱਗ ਗਏ ਹਨ। ਗੰਦਗੀ ਵਧਣ ਨਾਲ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਬਦਬੂ ਕਾਰਨ ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਬਲਬੀਰ ਸਿੰਘ ਨੇ ਕੀਤਾ | ਉਨ੍ਹਾਂ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਹੜਤਾਲ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਗੰਦਗੀ ਕਾਰਨ ਡੇਂਗੂ, ਮਲੇਰੀਆ ਅਤੇ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਵੱਧ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ। ਬਲਬੀਰ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਫਾਈ ਸੇਵਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ‘ਤੇ ਤੁਰੰਤ ਗੌਰ ਕੀਤਾ ਜਾਵੇ ਅਤੇ ਇਸ ਮਸਲੇ ਦਾ ਜਲਦ ਹੱਲ ਕੱਢਿਆ ਜਾਵੇ, ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਮੁੜ ਪਟੜੀ ‘ਤੇ ਆ ਸਕੇ ਅਤੇ ਲੋਕਾਂ ਨੂੰ ਗੰਦਗੀ ਤੋਂ ਨਿਜਾਤ ਮਿਲ ਸਕੇ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਮਾਤਾ ਗੁਰਾਂ ਦੇਵੀ ਪਨੇਸਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਜਿਹਨਾਂ ਦਾ ਅੱਜ ਬਲਾਚੌਰ ਗਹੂੰਣ ਰੋਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ 

    Spread the love

    Spread the love ਬਲਾਚੌਰ 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਕੈਮਿਸਟ ਐਸੋਸੀਸ਼ੇੲਨ ਦੇ ਪ੍ਰਧਾਨ ਡਾ ਐਸ ਕੇ ਪਨੇਸਰ ਦੀ ਸਤਿਕਾਰ ਯੋਗ ਮਾਤਾ ਗੁਰਾਂ ਦੇਵੀ ਪਨੇਸਰ ਪਤਨੀ ਸਵਃ ਡਾ…

    Leave a Reply

    Your email address will not be published. Required fields are marked *