ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਮਿਲਿਆ ਜਨ-ਸਮਰਥਨ, ਲੁਧਿਆਣਾ ਤੋਂ ਪੁੱਜੀ ਟੀਮ ਨੇ ਕੀਤੀ ਇਕਜੁੱਟਤਾ ਸੰਗਠਨਵਾਦ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੱਕਾਂ ਦੀ ਲੜਾਈ ਲੜਨ ਦਾ ਸੱਦਾ

Spread the love
ਜਗਰਾਉਂ, 14 ਜੁਲਾਈ ( ਜਸਵਿੰਦਰ ਸਿੰਘ ਡਾਂਗੀਆ )  ਨਗਰ ਕੌਂਸਲ ਜਗਰਾਉਂ ਵਿਖੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸਮੂਹ ਮਿਉਂਸਪਲ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਮੰਗਲਵਾਰ ਨੂੰ ਸੱਤਵੇਂ ਦਿਨ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਹੀ। ਸੰਘਰਸ਼ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਲੁਧਿਆਣਾ ਤੋਂ ਮਿੰਕਲ ਵਿਰਲਾ, ਸੋਹਣਵੀਰ ਰਣੀਆਂ, ਵਿਕਾਸ ਤਲਵਾਰ, ਵਿੱਕੀ ਵਿਰਲਾ ਅਤੇ ਆਯੁਸ਼ ਡਿਲੋਰ ਆਪਣੀ ਟੀਮ ਸਮੇਤ ਹੜਤਾਲੀ ਕਾਮਿਆਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ ‘ਤੇ ਜਗਰਾਉਂ ਪਹੁੰਚੇ। ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਇੱਕ ਯੂਨੀਅਨ ਜਾਂ ਸ਼ਹਿਰ ਤੱਕ ਸੀਮਤ ਨਹੀਂ, ਸਗੋਂ ਹਰ ਮਿਹਨਤਕਸ਼ ਕਾਮੇ ਦੇ ਹੱਕਾਂ, ਸਨਮਾਨ ਅਤੇ ਰੁਜ਼ਗਾਰ ਦੀ ਸੁਰੱਖਿਆ ਲਈ ਲੜੀ ਜਾ ਰਹੀ ਸਾਂਝੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸੰਗਠਨਵਾਦ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਾਮਿਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਸਮੇਂ ਦੀ ਲੋੜ ਹੈ। ਅਰੁਣ ਗਿੱਲ ਨੇ ਸਮਰਥਨ ਦੇਣ ਪਹੁੰਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਕਾਮਿਆਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਰੋਸ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਸੂਬਾ ਪੱਧਰੀ ਰੂਪ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਹੜਤਾਲੀ ਕਾਮਿਆਂ ਨੇ “ਹੱਕ ਨਹੀਂ ਤਾਂ ਕੰਮ ਨਹੀਂ” ਦੇ ਨਾਅਰੇ ਨਾਲ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਮੰਗਾਂ ਮਨਵਾਏ ਬਿਨਾਂ ਹੜਤਾਲ ਖ਼ਤਮ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਸਰਪ੍ਰਸਤ ਪ੍ਰਦੀਪ ਕੁਮਾਰ, ਸਕੱਤਰ ਰਜਿੰਦਰ ਕੁਮਾਰ, ਵਾਈਸ ਪ੍ਰਧਾਨ ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਸੰਦੀਪ ਕੁਮਾਰ, ਭੂਸ਼ਣ ਗਿੱਲ, ਬਿਕਰਮ ਗਿੱਲ, ਸੁਖਵਿੰਦਰ ਖੋਸਲਾ, ਸੀਵਰਮੈਨ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਬਲਵਿੰਦਰ ਕਲਿਆਣ, ਲਖਵੀਰ ਸਿੰਘ, ਡਿੰਪਲ ਕੁਮਾਰ, ਹਾਕਮ ਸਿੰਘ, ਪੰਪ ਆਪਰੇਟਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਡਰਾਈਵਰ ਰਿੱਕੀ, ਮਨਜੋਤ ਸਿੰਘ, ਗਗਨ ਅਤੇ ਵੱਡੀ ਗਿਣਤੀ ਵਿੱਚ ਮਿਉਂਸਪਲ ਕਾਮੇ ਹਾਜ਼ਰ ਸਨ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *