ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੋਹਿਤ ਸਿੰਗਲਾ ਸਨਮਾਨਿਤ

Spread the love
ਤਪਾ ਮੰਡੀ, 16 ਅਗਸਤ (ਗੋਲਡੀ ਵਿਆਸ) ਭਾਰਤ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮੌਕੇ ਤਪਾ ਵਿਖੇ ਸਰਕਾਰੀ ਪੱਧਰ ’ਤੇ ਕਰਵਾਏ ਗਏ ਉਪ-ਮੰਡਲ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਸਮਾਜ ਸੇਵੀ ਮੋਹਿਤ ਸਿੰਗਲਾ ਨੂੰ ਸਨਮਾਨਿਤ ਕੀਤਾ ਗਿਆ। ਉਪ-ਮੰਡਲ ਤਪਾ ਦੇ ਐਸ.ਡੀ.ਐਮ. ਆਯੂਸ਼ ਗੋਇਲ (ਆਈ.ਏ.ਐਸ.) ਅਤੇ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਵੱਲੋਂ ਉਨ੍ਹਾਂ ਨੂੰ ਸਨਮਾਨ ਪ੍ਰਦਾਨ ਕੀਤਾ ਗਿਆ।ਮੋਹਿਤ ਸਿੰਗਲਾ ਲੰਬੇ ਸਮੇਂ ਤੋਂ ਸਮਾਜ ਸੇਵਾ, ਜਨ-ਭਲਾਈ, ਵਿਦਿਅਕ ਸੰਸਥਾਵਾਂ, ਲੇਖਨ, ਵਾਤਾਵਰਨ ਸੰਭਾਲ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਸਮਾਜਿਕ ਲੋੜਾਂ ਪ੍ਰਤੀ ਉਨ੍ਹਾਂ ਦੀ ਸਰਗਰਮੀ ਅਤੇ ਵੱਖ-ਵੱਖ ਲੋਕ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ।ਸਮਾਗਮ ਦੌਰਾਨ ਨਗਰ ਕੌਂਸਲ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ ਮੀਤ ਪ੍ਰਧਾਨ ਮਨੀਸ਼ ਗਰਗ ਵੀ ਮੌਜੂਦ ਰਹੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *