ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਚਾਰ ਮਹੀਨਿਆਂ ਦੀ 20 ਕਿਲੋ ਕਣਕ : ਹਰਪ੍ਰੀਤ ਧਾਲੀਵਾਲ ਘੱਟ ਕਣਕ ਜਾਂ ਨਾਪ-ਤੋਲ ਵਿੱਚ ਹੇਰਾਫੇਰੀ ਹੋਵੇ ਤਾਂ ਤੁਰੰਤ ਵਿਭਾਗ ਨੂੰ ਸ਼ਿਕਾਇਤ ਕਰੋ ਹਰਪ੍ਰੀਤ ਸਿੰਘ ਧਾਲੀਵਾਲ 

Spread the love
ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ)- ਫੂਡ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਜੈਤੋ  ਦਫ਼ਤਰ ਦੇ ਏਐਫਐਸਓ ਹਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 5 ਕਿਲੋ ਦੇ ਹਿਸਾਬ ਨਾਲ ਚਾਰ ਮਹੀਨਿਆਂ ਦੀ ਕੁੱਲ 20 ਕਿਲੋ ਕਣਕ ਮਿਲੇਗੀ।ਧਾਲੀਵਾਲ ਨੇ ਦੱਸਿਆ ਕਿ ਅੰਨਤੋਦਿਆ ਅੰਨ ਯੋਜਨਾ (ਏਏਵਾਈ) ਤਹਿਤ ਆਉਂਦੇ ਕਾਰਡ ਧਾਰਕਾਂ ਨੂੰ ਪ੍ਰਤੀ ਕਾਰਡ ਪ੍ਰਤੀ ਮਹੀਨਾ 35 ਕਿਲੋ ਦੇ ਹਿਸਾਬ ਨਾਲ ਚਾਰ ਮਹੀਨਿਆਂ ਦੀ ਕੁੱਲ 140 ਕਿਲੋ ਕਣਕ ਦਿੱਤੀ ਜਾ ਰਹੀ ਹੈ। ਲਾਭਪਾਤਰੀ ਆਪਣੇ ਨਜ਼ਦੀਕੀ ਸਰਕਾਰੀ ਰਾਸ਼ਨ ਡਿਪੂ ਤੋਂ ਕਣਕ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭੇਜੀ ਗਈ ਕਣਕ ਸਰਕਾਰੀ ਰਾਸ਼ਨ ਡਿਪੂਆਂ ਰਾਹੀਂ ਲਾਭਪਾਤਰੀਆਂ ਨੂੰ ਮੁਫ਼ਤ ਵੰਡੀ ਜਾ ਰਹੀ ਹੈ। ਉਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਅਪੀਲ ਕੀਤੀ ਕਿ ਕਣਕ ਲੈਂਦੇ ਸਮੇਂ ਨਾਪ-ਤੋਲ ਦੀ ਪੂਰੀ ਜਾਂਚ ਕਰਨ ਅਤੇ ਆਪਣੇ ਹੱਕ ਦਾ ਪੂਰਾ ਰਾਸ਼ਨ ਪ੍ਰਾਪਤ ਕਰਨ।ਧਾਲੀਵਾਲ ਨੇ ਕਿਹਾ ਕਿ ਜੇਕਰ ਕਿਸੇ ਡਿਪੂ ਹੋਲਡਰ ਵੱਲੋਂ ਕਣਕ ਘੱਟ ਦਿੱਤੀ ਜਾਂਦੀ ਹੈ ਜਾਂ ਨਾਪ-ਤੋਲ ਵਿੱਚ ਕੋਈ ਫ਼ਰਕ ਪਾਇਆ ਜਾਂਦਾ ਹੈ ਤਾਂ ਲਾਭਪਾਤਰੀ ਤੁਰੰਤ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਉਣ। ਇਸ ਸਬੰਧੀ ਜੈਤੋ ਵਿੱਚ ਬਿਸ਼ਨੰਦੀ ਫਾਟਕ ਨੇੜੇ ਪੀਰਖਾਨਾ ਕੋਲ ਸਥਿਤ ਫੂਡ ਸਪਲਾਈ ਵਿਭਾਗ ਦੇ ਦਫ਼ਤਰ ਵਿੱਚ ਸ਼ਿਕਾਇਤ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਅਤੇ ਰਾਸ਼ਨ ਪ੍ਰਾਪਤ ਕਰਦੇ ਸਮੇਂ ਨਿਰਧਾਰਤ ਮਾਤਰਾ ਦੀ ਪੁਸ਼ਟੀ ਜ਼ਰੂਰ ਕਰਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *