ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀ ਜੁਲਾਈ ਤੋਂ ਅਕਤੂਬਰ 2026 ਤੱਕ 4 ਮਹੀਨਿਆਂ ਦੀ ਕਣਕ ਪ੍ਰਾਪਤ ਕਰਨਾ ਯਕੀਨੀ ਬਣਾਉਣ: ਗੁਰਜੀਤ ਸਿੰਘ ਦਿਓਲ

Spread the love
ਫਰੀਦਕੋਟ, 10 ਅਗਸਤ (ਗੁਰਦੀਪ ਸਿੰਘ ਢਿੱਲੋਂ )ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਆਉਂਦੇ ਲਾਭਪਾਤਰੀਆਂ ਨੂੰ ਜੁਲਾਈ 2026 ਤੋਂ ਅਕਤੂਬਰ 2026 ਤੱਕ 4 ਮਹੀਨਿਆਂ ਦੀ ਕਣਕ ਵੰਡੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਫਰੀਦਕੋਟ ਸ੍ਰੀ ਗੁਰਜੀਤ ਸਿੰਘ ਦਿਓਲ ਨੇ ਜ਼ਿਲ੍ਹੇ ਦੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਆਉਂਦੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਏਰੀਏ ਦੇ ਸਬੰਧਤ ਡਿਪੂ ਹੋਲਡਰ ਪਾਸੋਂ ਬਣਦੀ ਕਣਕ ਪ੍ਰਾਪਤ ਕਰਨੀ ਯਕੀਨੀ ਬਣਾਉਣ।ਉਨ੍ਹਾਂ ਦੱਸਿਆ ਕਿ ਪ੍ਰਾਥਮਿਕਤਾ ਵਾਲੇ ਪਰਿਵਾਰ ਕਾਰਡ ਹੋਲਡਰਾਂ ਨੂੰ ਪ੍ਰਤੀ ਜੀਅ ਪ੍ਰਤੀ ਮਹੀਨਾ 20 ਕਿਲੋ ਕਣਕ, ਜਦਕਿ ਅੰਤਯੋਦਯ ਅੰਨਾ ਯੋਜਨਾ ਕਾਰਡ ਹੋਲਡਰਾਂ ਨੂੰ ਪ੍ਰਤੀ ਕਾਰਡ ਪ੍ਰਤੀ ਮਹੀਨਾ 35 ਕਿਲੋ ਕਣਕ ਪ੍ਰਾਪਤ ਹੋਵੇਗੀ। ਇਸ ਤਹਿਤ ਲਾਭਪਾਤਰੀ ਜੁਲਾਈ 2026 ਤੋਂ ਅਕਤੂਬਰ 2026 ਤੱਕ ਚਾਰ ਮਹੀਨਿਆਂ ਦੀ ਬਣਦੀ ਕਣਕ ਆਪਣੇ ਸਬੰਧਤ ਡਿਪੂ ਹੋਲਡਰ ਤੋਂ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਲਈ ਇਹ ਸਕੀਮ ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਕੋਈ ਵੀ ਯੋਗ ਲਾਭਪਾਤਰੀ ਕਣਕ ਦੀ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਾਸ਼ਨ ਕਾਰਡ ਅਨੁਸਾਰ ਬਣਦੀ ਕਣਕ ਆਪਣੇ ਸਬੰਧਤ ਡਿਪੂ ਤੋਂ ਪ੍ਰਾਪਤ ਕਰਨ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਕਣਕ ਦੀ ਵੰਡ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਜਾਂ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਸਬੰਧਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਇੰਸਪੈਕਟਰ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਦਿਆਂ ਨਿਪਟਾਰਾ ਕੀਤਾ ਜਾਵੇਗਾ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *