ਸਮੂਹਿਕ ਛੁੱਟੀ ਦੌਰਾਨ ਬਿਜਲੀ ਮੁਲਾਜ਼ਮਾਂ ਵੱਲੋਂ ਜਨਰੇਸ਼ਨ ਸਰਕਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਮੰਨੀਆਂ ਹੋਈਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ, ਨਹੀਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ

Spread the love
ਸ੍ਰੀ ਕੀਰਤਪੁਰ ਸਾਹਿਬ 21 ਜੁਲਾਈ (ਮਨਦੀਪ) ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਅੱਜ ਪੰਜਾਬ ਭਰ ਦੇ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਤੇ ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਾਸ ਕੈਜ਼ੂਅਲ ਲੀਵ ਕਰਕੇ ਜਨਰੇਸ਼ਨ ਸਰਕਲ ਸ੍ਰੀ ਅਨੰਦਪੁਰ ਸਾਹਿਬ ਦੇ ਗੇਟ ਅੱਗੇ ਰੋਸ ਰੈਲੀ ਕੀਤੀ। ਇਸ ਸਬੰਧੀ ਸਰਕਲ ਪ੍ਰਧਾਨ ਗੁਰਦਾਸ ਰਾਮ ਅਤੇ ਜਨਰਲ ਸਕੱਤਰ ਅਮਨਦੀਪ ਸਿੰਘ ਵੱਲੋਂ ਪ੍ਰੈਸ  ਨੋਟ ਰਾਹੀਂ ਜਾਣਕਾਰੀ ਦਿੱਤੀ ਕਿ  ਰੈਲੀ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਮੰਗਾਂ ਨੂੰ ਮੰਨਣ ਦੇ ਬਾਵਜੂਦ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਜਾਣਬੁੱਝ ਕੇ ਟਾਲਮਟੋਲ ਕੀਤੀ ਜਾ ਰਹੀ ਹੈ।ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਹਾਲਾਤ ਇਸ ਦੇ ਉਲਟ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਆਂ ਭਰਤੀਆਂ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਬਣਦਾ ਹੱਕ ਨਹੀਂ ਮਿਲ ਰਿਹਾ, ਜਦਕਿ ਬਾਹਰੀ ਸੂਬਿਆਂ ਦੇ ਉਮੀਦਵਾਰਾਂ ਨੂੰ ਵੱਧ ਮੌਕੇ ਦਿੱਤੇ ਜਾ ਰਹੇ ਹਨ।ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ 60 ਫੀਸਦੀ ਮਹਿੰਗਾਈ ਭੱਤਾ (ਡੀਏ) ਮਿਲ ਰਿਹਾ ਹੈ, ਜਦਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਸਿਰਫ਼ 42 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ “ਬਰਾਬਰ ਕੰਮ, ਬਰਾਬਰ ਤਨਖ਼ਾਹ” ਦੇ ਸਿਧਾਂਤ ਨੂੰ ਲਾਗੂ ਕਰਨ ਦੀ ਬਜਾਏ ਇੱਕੋ ਕੈਟਾਗਰੀ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਦਿੱਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।ਪਿਛਲੇ ਦੋ ਸਾਲਾਂ ਤੋਂ ਸਰਕਾਰ, ਬਿਜਲੀ ਮੰਤਰੀ, ਵਿੱਤ ਮੰਤਰੀ ਅਤੇ ਪੀਐਸਪੀਸੀਐਲ ਪ੍ਰਬੰਧਨ ਨਾਲ ਕਈ ਗੇੜਾਂ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਮੰਗਾਂ ਮੰਨੀਆਂ ਜਾਂਦੀਆਂ ਹਨ, ਪਰ ਉਨ੍ਹਾਂ ਨੂੰ ਅਮਲ ਵਿੱਚ ਨਹੀਂ ਲਿਆਂਦਾ ਜਾਂਦਾ। ਇਸ ਕਾਰਨ ਮੁਲਾਜ਼ਮ ਜਥੇਬੰਦੀਆਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ।ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਪ੍ਰਬੰਧਨ ਦੀ ਹੋਵੇਗੀ।ਰੈਲੀ ਵਿੱਚ ਵਿਸ਼ੇਸ਼ ਤੌਰ ‘ਤੇ ਟੀਐਸਯੂ ਪੰਜਾਬ ਦੇ ਵਿੱਤ ਸਕੱਤਰ ਪ੍ਰਦੀਪ ਕੁਮਾਰ ਗੰਭੀਰਪੁਰ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਕਲ ਪ੍ਰਧਾਨ ਗੁਰਦਾਸ ਰਾਮ, ਤਜਿੰਦਰ ਸਿੰਘ, ਮਨਦੀਪ ਕੁਮਾਰ, ਗੁਰਜੀਤ ਸਿੰਘ, ਸੁਨੀਲ ਕੁਮਾਰ, ਗੁਰਦੀਪ ਸਿੰਘ, ਕਸ਼ਮੀਰਾ ਸਿੰਘ, ਸੁਰਿੰਦਰ ਕੁਮਾਰ, ਅਸ਼ੋਕ ਕੁਮਾਰ, ਸੁਖਵਿੰਦਰ ਸਿੰਘ, ਜਤਿੰਦਰ ਕੁਮਾਰ, ਅਮਨਦੀਪ ਸਿੰਘ, ਰਵੀ ਕੁਮਾਰ, ਰਾਮਪਾਲ, ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਮੁਲਾਜ਼ਮ ਹਾਜ਼ਰ ਸਨ।
ਫੋਟੋ ਕੈਪਸਨ
ਸਰਕਲ ਦਫਤਰ ਦੇ ਗੇਟ ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *