ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ  ਐਸ.ਐਮ.ਸੀ ਚੇਅਰਪਰਸਨ ਬਲਜੀਤ ਕੋਰ ਨੇ ਲਹਿਰਾਇਆ ਤਿਰੰਗਾ  ਭਾਰਤ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਵੁੱਡਮੁਲਾ ਯੋਗਦਾਨ ਪਾਇਆ – ਗਣੇਸ਼ ਭਗਤ 

Spread the love
ਕਪੂਰਥਲਾ, 17 ਅਗਸਤ ( ਕੌੜਾ )  – ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਬਲਾਕ ਫਗਵਾੜਾ -2 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਮਮਤਾ ਬਜਾਜ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਗਵਾੜਾ -2 ਸੰਜੀਵ ਕੁਮਾਰ ਅਤੇ ਸੈਂਟਰ ਹੈਡ ਟੀਚਰ ਧਰਮਕੋਟ ਮੈਡਮ ਕੁਲਵੀਰ ਕੌਰ ਦੀਆਂ ਹਦਾਇਤਾਂ ਅਨੁਸਾਰ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਬਲਜੀਤ ਕੌਰ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਤੇ ਚੱਕ ਹਕੀਮ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਭਾਰਤ 200 ਦੀ ਲੰਮੀ ਗੁਲਾਮੀ ਤੋਂ 15 ਅਗਸਤ 1947 ਨੂੰ ਅਜ਼ਾਦ ਹੋਇਆ। ਭਾਰਤ ਨੂੰ ਆਜ਼ਾਦ ਕਰਵਾਉਣ ਵਿਚ ਪੰਜਾਬੀਆਂ ਨੇ ਆਪਣੀਆ ਸ਼ਹਾਦਤਾ ਦਿੱਤੀਆਂ।  ਉਨ੍ਹਾਂ ਦੀਆਂ ਕੁਰਬਾਨੀਆਂ ਸਦਕੇ ਅਸੀਂ ਅਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਕਰਕੇ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਅਸੀਂ ਆਪਣੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਣਾਈ ਰੱਖਦਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਗਿੱਧਾ, ਪੇਸ਼ ਕਰਕੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਇਲਾਵਾ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਤ ਪੋਸਟਰ ਅਤੇ ਪੈਟਿੰਗ ਪ੍ਰਤੀਯੋਗਤਾ ਹਿੱਸਾ ਲਿਆ। ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਤਿਆਰੀ ਕਰਵਾਉਣ ਵਿਚ ਸੁਰਿੰਦਰ ਰਾਮ,ਮੈਡਮ ਸ਼ਵੇਤਾ ਧੁੱਪੜ, ਕਮਲਦੀਪ ਕੌਰ ਸੈਣੀ, ਨੇਹਾ ਸੇਠੀ, ਮੈਡਮ ਲਕਸ਼ਮੀ ਨੇ ਵੱਡਮੁੱਲਾ ਯੋਗਦਾਨ ਪਾਇਆ। ਇਸ ਮੌਕੇ ਤੇ ਅਜ਼ਾਦੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਅਤੇ ਮੁੱਖ ਮਹਿਮਾਨ ਬਲਜੀਤ ਕੌਰ ਨੇ ਮੈਡਲ ਦੇ ਸਨਮਾਨਿਤ ਕੀਤਾ। ਮੰਚ ਦਾ ਸੰਚਾਲਨ ਮੈਡਮ ਸ਼ਵੇਤਾ ਧੁੱਪੜ ਨੇ ਬੜੀ ਬੇਖੂਬੀ ਨਾਲ ਨਿਭਾਇਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *