ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰ (ਕ-1) ਵਿੱਚ ਨਵੋਦਿਆ ਦਾਖਲਾ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ ਜਾਰੀ

Spread the love
ਕਪੂਰਥਲਾ, 2 ਅਗਸਤ ( ਕੌੜਾ )- ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰ (ਕਪੂਰਥਲਾ-1) ਦੀ ਸਮਰਪਿਤ ਅਧਿਆਪਕਾ ਰਚਨਾ ਪੁਰੀ ਵੱਲੋਂ ਜਵਾਹਰ ਨਵੋਦਯਾ ਵਿਦਿਆਲਿਆ ਦਾਖਲਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਹਰ ਐਤਵਾਰ ਅਤੇ ਸਰਕਾਰੀ ਛੁੱਟੀਆਂ ਵਾਲੇ ਦਿਨ ਮੁਫ਼ਤ ਵਿਸ਼ੇਸ਼ ਕੋਚਿੰਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਇਨ੍ਹਾਂ ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਗਣਿਤ, ਮਾਨਸਿਕ ਯੋਗਤਾ, ਭਾਸ਼ਾ, ਪਿਛਲੇ ਸਾਲਾਂ ਦੇ ਪ੍ਰਸ਼ਨ-ਪੱਤਰਾਂ ਦੀ ਅਭਿਆਸ, ਸਮਾਂ ਪ੍ਰਬੰਧਨ ਅਤੇ ਪ੍ਰੀਖਿਆ ਨਾਲ ਸੰਬੰਧਿਤ ਮਹੱਤਵਪੂਰਨ ਨੁਕਤਿਆਂ ਬਾਰੇ ਵਿਸਥਾਰ ਨਾਲ ਮਾਰਗਦਰਸ਼ਨ ਦਿੱਤਾ ਜਾਂਦਾ ਹੈ, ਤਾਂ ਜੋ ਪੇਂਡੂ ਖੇਤਰਾਂ ਦੇ ਹੋਣਹਾਰ ਬੱਚਿਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲਾ ਲੈਣ ਦਾ ਵਧੀਆ ਮੌਕਾ ਮਿਲ ਸਕੇ।ਰਚਨਾ ਪੁਰੀ ਨੇ ਦੱਸਿਆ ਕਿ ਇਹ ਕੋਚਿੰਗ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਨਵੋਦਿਆ ਵਿਦਿਆਲਿਆ ਵਿੱਚ ਦਾਖਲੇ ਲਈ ਯੋਗ ਸਾਰੇ ਵਿਦਿਆਰਥੀਆਂ ਲਈ ਖੁੱਲ੍ਹੀ ਹੈ, ਭਾਵੇਂ ਉਹ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਹੋਣ।ਇਸ ਉਪਰਾਲੇ ਨੂੰ ਸੈਂਟਰ ਹੈੱਡ ਟੀਚਰ ਸਰਦਾਰ ਜੈਮਲ ਸਿੰਘ ਦਾ ਪੂਰਾ ਸਹਿਯੋਗ ਅਤੇ ਮਾਰਗਦਰਸ਼ਨ ਪ੍ਰਾਪਤ ਹੈ। ਉਨ੍ਹਾਂ ਦੀ ਪ੍ਰੇਰਣਾ ਅਤੇ ਸਹਿਯੋਗ ਸਦਕਾ ਇਹ ਮੁਹਿੰਮ ਨਿਰੰਤਰ ਸਫ਼ਲਤਾਪੂਰਵਕ ਚੱਲ ਰਹੀ ਹੈ। ਸਕੂਲ ਪ੍ਰਬੰਧਨ ਦਾ ਮੰਨਣਾ ਹੈ ਕਿ ਹਰ ਯੋਗ ਬੱਚੇ ਨੂੰ ਗੁਣਵੱਤਾ ਭਰੀ ਤਿਆਰੀ ਦਾ ਮੌਕਾ ਮਿਲਣਾ ਚਾਹੀਦਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ।ਇਲਾਕੇ ਦੇ ਮਾਪਿਆਂ ਨੇ ਇਸ ਨਿਸ਼ਕਾਮ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਰ ਯੋਗ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਮੁਫ਼ਤ ਨਵੋਦਯਾ ਕੋਚਿੰਗ ਕਲਾਸਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *