ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਰਿਆਮ ਖੇੜਾ ਨੂੰ ਗ੍ਰਾਮ ਪੰਚਾਇਤ ਵੱਲੋਂ 150 ਲਿਟਰ ਦਾ ਵਾਟਰ ਕੂਲਰ ਭੇਂਟ ਸਰਪੰਚ ਓਮ ਪ੍ਰਕਾਸ਼ ਲਾਡੂਣਾ ਅਤੇ ਬਲਾਕ ਸੰਮਤੀ ਮੈਂਬਰ ਰੂਪ ਰਾਮ ਜਾਖੜ ਨੇ ਕੀਤਾ ਉਦਘਾਟਨ

Spread the love
ਪੱਟੀ ਸਦੀਕ, 22 ਜੁਲਾਈ (ਬਲਕਰਨ ਸਿੰਘ ਮਸ਼ਾਲ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਰਿਆਮ ਖੇੜਾ ਵਿਖੇ ਵਿਦਿਆਰਥੀਆਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਗ੍ਰਾਮ ਪੰਚਾਇਤ ਵੱਲੋਂ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਸਕੂਲੀ ਬੱਚਿਆਂ ਨੂੰ ਭੀਸ਼ਣ ਗਰਮੀ ਤੋਂ ਰਾਹਤ ਦਿਵਾਉਣ ਅਤੇ ਪੀਣ ਵਾਲੇ ਸਾਫ਼ ਤੇ ਠੰਢੇ ਪਾਣੀ ਦੀ ਨਿਰਵਿਘਨ ਸਹੂਲਤ ਸੁਨਿਸ਼ਚਿਤ ਕਰਨ ਦੇ ਮਨੋਰਥ ਨਾਲ ਸਮੂਹ ਪੰਚਾਇਤ ਵੱਲੋਂ ਸਕੂਲ ਨੂੰ 150 ਲਿਟਰ ਦੀ ਸਮਰੱਥਾ ਵਾਲਾ ਵਾਟਰ ਕੂਲਰ ਭੇਂਟ ਕੀਤਾ ਗਿਆ। ਇਸ ਸਬੰਧੀ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਓਮ ਪ੍ਰਕਾਸ਼ ਲਾਡੂਣਾ ਅਤੇ ਬਲਾਕ ਸੰਮਤੀ ਮੈਂਬਰ ਰੂਪ ਰਾਮ ਜਾਖੜ ਨੇ ਸੰਯੁਕਤ ਰੂਪ ਵਾਟਰ ਕੂਲਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਸਮੂਹ ਪੰਚਾਇਤ ਦੇ ਇਸ ਜਨ-ਹਿੱਤ ਪ੍ਰੋਜੈਕਟ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਚਲਦੀ ਗਰਮੀ ਦੇ ਮੌਸਮ ਵਿੱਚ ਇਹ ਵਾਟਰ ਕੂਲਰ ਮਾਸੂਮ ਬੱਚਿਆਂ ਲਈ ਬਹੁਤ ਵੱਡੀ ਰਾਹਤ ਸਾਬਤ ਹੋਵੇਗਾ। ਇਸ ਮੌਕੇ ਗਜਾਨੰਦ ਢਾਕਾ (ਪੰਚਾਇਤ ਮੈਂਬਰ), ਸੰਦੀਪ ਜੀ (ਪੰਚਾਇਤ ਮੈਂਬਰ), ਸੁਭਾਸ਼ ਚੰਦਰ (ਚੇਅਰਮੈਨ, ਸਕੂਲ ਮੈਨੇਜਮੈਂਟ ਕਮੇਟੀ) ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਕੂਲ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਵੱਲੋਂ ਬੱਚਿਆਂ ਦੀ ਸਿਹਤ ਅਤੇ ਸਹੂਲਤ ਨੂੰ ਸਮਰਪਿਤ ਇਸ ਨੇਕ ਕਾਰਜ ਲਈ ਸਮੂਹ ਪੰਚਾਇਤ ਦੇ ਸਮੁੱਚੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *