ਸਰਕਾਰੀ ਬੱਸਾਂ ਦੇ ਬੇੜੇ ‘ਚ ਵੱਡਾ ਵਾਧਾ: 696 ਨਵੀਆਂ ਬੱਸਾਂ ਨਾਲ ਬਦਲੇਗੀ ਟਰਾਂਸਪੋਰਟ ਦੀ ਨੁਹਾਰ – ਸਤਨਾਮ ਜਲਾਲਪੁਰ ਪੀ.ਆਰ.ਟੀ.ਸੀ. ਨੂੰ 309 ਤੇ ਪਨਬੱਸ ਨੂੰ ਮਿਲਣਗੀਆਂ 387 ਨਵੀਆਂ ਬੱਸਾਂ; ਕੁੱਲ ਗਿਣਤੀ 2,267 ਤੋਂ ਵੱਧ ਕੇ ਹੋਵੇਗੀ 2,963; ਹਾਈ-ਟੈਕ ਸਹੂਲਤਾਂ ਨਾਲ ਲੈਸ ਹੋਣਗੀਆਂ ਬੱਸਾਂ

Spread the love
ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਰਕਾਰੀ ਆਵਾਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਬਣਾਉਣ ਲਈ ਇੱਕ ਵੱਡਾ ਫੈਸਲਾ ਲੈਂਦਿਆਂ 696 ਨਵੀਆਂ ਸਰਕਾਰੀ ਬੱਸਾਂ ਦੀ ਖਰੀਦ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਸਰਕਾਰ ਦੇ ਇਸ ਇਤਿਹਾਸਕ ਕਦਮ ਨਾਲ ਪੰਜਾਬ ਦੇ ਟਰਾਂਸਪੋਰਟ ਬੇੜੇ ਨੂੰ ਵੱਡੀ ਮਜ਼ਬੂਤੀ ਮਿਲੇਗੀ ਅਤੇ ਆਮ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਤੇ ਆਰਾਮਦਾਇਕ ਸਫ਼ਰ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਬੱਸਾਂ ਦੀ ਕੁੱਲ ਗਿਣਤੀ 2,267 ਹੈ, ਜੋ ਇਨ੍ਹਾਂ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਤੋਂ ਬਾਅਦ ਵੱਧ ਕੇ 2,963 ਹੋ ਜਾਵੇਗੀ। ਇਨ੍ਹਾਂ 696 ਨਵੀਆਂ ਬੱਸਾਂ ਵਿੱਚੋਂ 309 ਬੱਸਾਂ ਪੀ.ਆਰ.ਟੀ.ਸੀ. ਅਤੇ 387 ਬੱਸਾਂ ਪਨਬੱਸ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਨਾਲ ਸਰਕਾਰੀ ਬੱਸਾਂ ਦੀ ਘਾਟ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ।ਸਤਨਾਮ ਜਲਾਲਪੁਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਨਵੀਆਂ ਬੱਸਾਂ ਵਿੱਚ ਯਾਤਰੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਮੁੱਖ ਰੱਖਦਿਆਂ ਕਈ ਆਧੁਨਿਕ ਅਤੇ ਹਾਈ-ਟੈਕ ਵਿਸ਼ੇਸ਼ਤਾਵਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਜੀ.ਪੀ.ਐਸ. ਟਰੈਕਿੰਗ, ਡੈਸ਼ ਕੈਮ, ਸੀ.ਸੀ.ਟੀ.ਵੀ. ਕੈਮਰੇ ਅਤੇ ਈ-ਟਿਕਟਿੰਗ ਦੀ ਸਹੂਲਤ ਸ਼ਾਮਲ ਹੈ। ਇਸ ਨਾਲ ਯਾਤਰੀਆਂ ਨੂੰ ਇੱਕ ਸੁਰੱਖਿਅਤ, ਪਾਰਦਰਸ਼ੀ ਅਤੇ ਅਧੁਨਿਕ ਆਵਾਜਾਈ ਸੇਵਾ ਮਿਲੇਗੀ। ਉਨ੍ਹਾਂ ਆਖਿਆ ਕਿ ਇਸ ਨਵੇਂ ਬੱਸ ਬੇੜੇ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਰਕਾਰੀ ਆਵਾਜਾਈ ਸੇਵਾਵਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ, ਹਰੇਕ ਨਾਗਰਿਕ ਨੂੰ ਬਿਹਤਰ ਅਤੇ ਭਰੋਸੇਯੋਗ ਯਾਤਰਾ ਸਹੂਲਤਾਂ ਮਿਲ ਸਕਣ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *