ਸਰਕਾਰੀ ਸਕੂਲਾਂ ਦੀਆਂ ਧੀਆਂ ਨੂੰ ਮਿਲੇ ਬੈਗ ਸਿੱਖਿਆ ਨੂੰ ਮਿਲਿਆ ਹੌਸਲੇ ਦਾ ਸਾਥ

Spread the love
ਜੈਤੋ, 26 ਜੁਲਾਈ (ਮਨਜੀਤ ਸਿੰਘ ਢੱਲਾ) :=ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜੈਤੋ ਵਿਖੇ ਵਿਦਿਆਰਥਣਾਂ ਨੂੰ ਸਿੱਖਿਆ ਪ੍ਰੋਤਸਾਹਨ ਯੋਜਨਾ ਅਧੀਨ ਸਕੂਲ ਬੈਗ ਵੰਡੇ ਗਏ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਸਮਾਗਮ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਫ਼ਰੀਦਕੋਟ ਹਰਸਿਮਰਨ ਮਲਹੋਤਰਾ, ਹਲਕਾ ਯੂਥ ਕੋਆਰਡੀਨੇਟਰ ਰੁਪਿੰਦਰ ਸਿੰਘ ਅਤੇ ਹਲਕਾ ਐਜੂਕੇਸ਼ਨ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਹੱਥਾਂ ਨਾਲ ਵਿਦਿਆਰਥਣਾਂ ਨੂੰ ਸਕੂਲ ਬੈਗ ਭੇਟ ਕੀਤੇ।ਇਸ ਮੌਕੇ ਬੋਲਦਿਆਂ ਮਹਿਮਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਭਲਾਈ ਯੋਜਨਾਵਾਂ ਨਾਲ ਵਿਦਿਆਰਥੀਆਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਅਤੇ ਆਤਮ-ਵਿਸ਼ਵਾਸ ਵਧਦਾ ਹੈ।ਸਕੂਲ ਇੰਚਾਰਜ ਸ਼੍ਰੀਮਤੀ ਮਿਲਣਦੀਪ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਲਈ ਪ੍ਰੇਰਣਾਦਾਇਕ ਸਾਬਤ ਹੋ ਰਹੇ ਹਨ।ਇਸ ਮੌਕੇ ਅਮਨਦੀਪ ਕੌਰ, ਸੰਜੀਵ ਕੁਮਾਰ, ਜਗਜੀਤ ਸਿੰਘ, ਅੰਜੂ ਬਾਲਾ, ਹਰਵਿੰਦਰ ਕੌਰ, ਮਿੰਕੀ, ਪਰਮਜੀਤ ਕੌਰ, ਸੁਮਨ, ਮਨਜੀਤ ਸਿੰਘ ਅਤੇ ਸਕੂਲ ਦਾ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ। ਸਮਾਗਮ ਦੇ ਅੰਤ ਵਿੱਚ ਸਕੂਲ ਇੰਚਾਰਜ ਨੇ ਸਾਰੇ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *