ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਵਿਖੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

Spread the love
ਫਰੀਦਕੋਟ, 3 ਅਗਸਤ(ਗੁਰਦੀਪ ਸਿੰਘ ਢਿੱਲੋਂ )ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਢੁੱਡੀ ਵਿਖੇ ਅੱਜ ਸਵਰਗੀ ਸ. ਰਾਜਿੰਦਰ ਸਿੰਘ ਬਰਾੜ ਨੰਬਰਦਾਰ ਦੀ ਯਾਦ ਵਿੱਚ ਇੱਕ ਭਾਵਪੂਰਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਰਿਵਾਰ ਵੱਲੋਂ ਸਥਾਪਿਤ ਯਾਦਗਾਰੀ ਵਜ਼ੀਫ਼ਾ ਪ੍ਰੋਗਰਾਮ ਤਹਿਤ ਸਕੂਲ ਦੇ ਆਰਥਿਕ ਪੱਖੋਂ ਕਮਜ਼ੋਰ ਤੇ ਹੋਣਹਾਰ ਵਿਦਿਆਰਥੀਆਂ ਨੂੰ 52,100 ਰੁਪਏ ਦੇ ਵਜ਼ੀਫ਼ੇ ਦਿੱਤੇ ਗਏ।ਸਮਾਗਮ ਦੌਰਾਨ ਸਵਰਗੀ ਸ. ਰਾਜਿੰਦਰ ਸਿੰਘ ਬਰਾੜ ਦੇ ਸਪੁੱਤਰ ਡਾ. ਐਸ.ਪੀ.ਐਸ. ਬਰਾੜ (ਸੇਵਾਮੁਕਤ ਡਾਇਰੈਕਟਰ, ਪਾਮੇਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ) ਅਤੇ ਪੋਤਰੇ ਡਾ. ਅਮਨਪ੍ਰੀਤ ਸਿੰਘ ਬਰਾੜ (ਉੱਘੇ ਕਾਲਮਨਵੀਸ,ਨੀਤੀ ਮਾਹਿਰ) ਸਮੇਤ ਪਰਿਵਾਰ ਦੇ ਹੋਰ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਵਜ਼ੀਫ਼ਿਆਂ ਦਾ ਚੈੱਕ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਨੂੰ ਸਕੂਲ ਸਟਾਫ਼ ਦੀ ਹਾਜ਼ਰੀ ਵਿੱਚ ਸੌਂਪਿਆ ਗਿਆ।ਇਸ ਮੌਕੇ ਪਿੰਡ ਵੱਲੋਂ ਸਰਪੰਚ ਸ. ਜਲੌਰ ਸਿੰਘ ਬਰਾੜ, ਸ. ਮਨਜੀਤ ਸਿੰਘ ਸੰਘਾ,  ਸ. ਗੁਰਤੇਜ ਸਿੰਘ ਬਰਾੜ ਅਤੇ ਸ.ਜਸਵਿੰਦਰ ਸਿੰਘ ਬਰਾੜ, ਸੁਖਵਿੰਦਰ ਸਿੰਘ ਢੁੱਡੀ ਅਤੇ ਪਿੰਡ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।ਉਨ੍ਹਾਂ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਸਵਰਗੀ ਸ. ਰਾਜਿੰਦਰ ਸਿੰਘ ਬਰਾੜ ਦੇ ਸਾਦੇ ਅਤੇ ਨਿਮਰਤਾ ਭਰੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਉਹ ਮਿੱਠ ਬੋਲੜੇ ਅਤੇ ਨਿਮਰਤਾ ਵਾਲੇ ਸੁਭਾਅ ਦੇ ਮਾਲਕ ਸਨ ਅਤੇ ਕਿਸੇ ਵੱਲੋਂ ਨੁਕਸਾਨ ਪਹੁੰਚਾਏ ਜਾਣ ‘ਤੇ ਵੀ ਕਦੇ ਗੁੱਸਾ ਨਹੀਂ ਸੀ ਕਰਦੇ।ਇਸ ਮੌਕੇ ਬੋਲਦਿਆਂ ਡਾ. ਅਮਨਪ੍ਰੀਤ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਦਿਆਂ ਪੇਸ਼ੇਵਰ ਤੇ ਰੁਜ਼ਗਾਰ-ਮੁਖੀ ਕੋਰਸਾਂ ਵਿੱਚ ਦਾਖ਼ਲਾ ਲੈਣ ਦੀ ਸਲਾਹ ਕੀਤੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਾਦਾ ਜੀ ਨੂੰ ਸਾਰੀ ਉਮਰ ਇਸ ਗੱਲ ਦਾ ਅਫ਼ਸੋਸ ਰਿਹਾ ਕਿ ਉਨ੍ਹਾਂ ਨੇ ਖ਼ੁਦ ਪੜ੍ਹਾਈ ਅੱਧ ਵਿਚਾਲੇ ਛੱਡ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਆਪਣੇ ਬੱਚਿਆਂ ਨੂੰ ਸਖ਼ਤ ਮਿਹਨਤ ਨਾਲ ਪੜ੍ਹਾਇਆ, ਜਿਸ ਸਦਕਾ ਪਰਿਵਾਰ ਦੇ ਸਾਰੇ ਬੱਚੇ  ਪੋਸਟ ਗ੍ਰੈਜੂਏਟ ਤੇ ਡਾਕਟਰੇਟ ਪੱਧਰ ਤੱਕ ਪੜਾਇਆ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਨੇ ਕਿਹਾ ਕਿ ਇਹ ਵਜ਼ੀਫ਼ਾ ਲੋੜਵੰਦ ਵਿਦਿਆਰਥੀਆਂ ਲਈ ਬਹੁਤ ਅਹਿਮੀਅਤ ਰੱਖਦਾ ਹੈ।ਸ. ਮਨਜੀਤ ਸਿੰਘ ਸੰਘਾ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਲੈਕਚਰਾਰ ਅਮਰਜੀਤ ਕੌਰ, ਬੇਅੰਤ ਕੌਰ, ਜਸਵਿੰਦਰ ਸਿੰਘ ਸੰਧੂ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਖੀਵਾ, ਕੰਵਲਜੀਤ ਸਿੰਘ, ਵਿਕਰਮ ਸ਼ਰਮਾ, ਮਨਜੀਤ ਸਿੰਘ, ਜਸਪ੍ਰੀਤ ਸਿੰਘ, ਪਰਮਜੀਤ ਕੌਰ, ਰਾਣੋ, ਸਿਮਰਜੀਤ ਕੌਰ, ਮਹਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *