ਸਰਕਾਰੀ ਹਸਪਤਾਲ  ਵਿਖੇ ਮਨਾਇਆ ਵਿਸ਼ਵ ਅਬਾਦੀ ਦਿਹਾੜਾ

Spread the love

ਤਪਾ ਮੰਡੀ, 11 ਜੁਲਾਈ: (ਗੋਲਡੀ ਵਿਆਸ) ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਕੁਮਾਰ ਦੀ ਅਗਵਾਈ ਹੇਠ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਿੰਗ ਵਿਦਿਆਰਥੀਆ ਤੇ ਆਮ ਲੋਕਾਂ ਨੂੰ ਵਧ ਰਹੀ ਅਬਾਦੀ ਬਾਰੇ ਜਾਗਰੂਕ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੈਡੀਕਲ ਅਫਸਰ (ਸਪੈਸ਼ਲਿਸਟ) ਡਾ. ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਭਾਰਤ ਦੀ ਵੱਧ ਰਹੀ ਅਬਾਦੀ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਆਮ ਲੋਕਾਂ ਵਿੱਚ ਵਧ ਰਹੀ ਆਬਾਦੀ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਹਰ ਸਾਲ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਲਾਕ ਅਧੀਨ ਵੱਖ-ਵੱਖ ਪਿੰਡਾਂ ਵਿੱਚ 18 ਜੁਲਾਈ ਤੱਕ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਵੱਲੋਂ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਾਰ ਅਬਾਦੀ ਦਿਵਸ  ”ਜਦੋਂ ਬੱਚਿਆਂ ਵਿੱਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ”ਸਲੋਗਨ ਅਧੀਨ ਮਨਾਇਆ ਜਾ ਰਿਹਾ ਹੈ। ਉਨ੍ਹਾਂ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਇਸ ਹਫ਼ਤੇ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਵਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਕੇ ਪਰਿਵਾਰ ਨਿਯੋਜਨ ਦੇ ਸਥਾਈ (ਅਪ੍ਰੇਸ਼ਨ) ਅਤੇ ਅਸਥਾਈ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਸਿਮਰਨਜੀਤ ਸਿੰਘ, ਨਰਸਿੰਗ ਸਿਸਟਰ ਸਵਰਨਜੀਤ ਕੌਰ, ਐਸ.ਆਈ ਰਣਜੀਵ ਕੁਮਾਰ ਆਦਿ ਹਾਜ਼ਰ ਸਨ।

  • Related Posts

    ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਅਬੋਹਰ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਚੇਤਨਾ ਸੰਘ ਵੱਲੋਂ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ

    Spread the love

    Spread the love ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)- ਨਸ਼ਾ ਮੁਕਤੀ ਚੇਤਨਾ ਸੰਘ ਦੇ ਪ੍ਰਾਂਤ ਸਹਿ-ਸੰਯੋਜਕ ਡਾ. ਅਮਿਤ ਕਾਂਸਲ ਅਤੇ ਨਸ਼ਾ ਮੁਕਤੀ ਚੇਤਨਾ ਸੰਘ ਦੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਜਸਪ੍ਰੀਤ…

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    Leave a Reply

    Your email address will not be published. Required fields are marked *