ਸਰਕਾਰੀ ਹਾਈ ਸਕੂਲ ਚੁੱਘੇ ਖੁਰਦ ਵਿਖੇ ਲਾਏ ਵੱਖ ਵੱਖ ਵਿਸ਼ਿਆਂ ਦੇ ਮੇਲੇ : ਗੁਰਪ੍ਰੀਤ ਕੌਰ

Spread the love

 ਬਠਿੰਡਾ, 13 ਦਸੰਬਰ ( ਸੁਰਿੰਦਰਪਾਲ ਸਿੰਘ ): ਸਕੂਲ ਸਿੱਖਿਆ ਵਿਭਾਗ,ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ , ਚੁੱਘੇ ਖੁਰਦ ਵਿਖੇ ਹੈੱਡ ਮਿਸਟ੍ਰੈਸ ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਦੇਖ-ਰੇਖ  ਹੇਠ ਵੱਖ-ਵੱਖ ਵਿਸ਼ਿਆਂ (ਗਣਿਤ,ਵਿਗਿਆਨ,ਅੰਗਰੇਜ਼ੀ, ਸਮਾਜਿਕ ਵਿਗਿਆਨ) ਦੇ ਮੇਲੇ ਲਗਾਏ ਗਏ । ਇਹਨਾਂ ਮੇਲਿਆਂ ਵਿੱਚ 6ਵੀਂ ਤੋਂ 10ਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਸਬੰਧਤ ਵਿਸ਼ਾ ਅਧਿਆਪਕਾਂ ਦੁਆਰਾ ਆਪਣੇ-ਆਪਣੇ ਵਿਸ਼ੇ ਦੇ ਚਾਰਟ ਅਤੇ ਮਾਡਲ ਬਣਾਉਣ ਸਬੰਧੀ ਵਿਦਿਆਰਥੀਆਂ ਦਾ ਮਾਰਗ ਦਰਸ਼ਕ ਕੀਤਾ ਗਿਆ। ਹੈੱਡ ਮਿਸਟ੍ਰੈਸ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਪ੍ਰਯੋਗੀ ਸਿੱਖਿਆ ਅਤੇ ਹੱਥੀਂ ਕੰਮ ਕਰਨ ਦੇ ਸਿਧਾਂਤ ਦੀ ਵਰਤੋਂ ਕਰਦੇ ਹੋਏ ਔਖੇ ਵਿਸ਼ਿਆਂ ਵਿੱਚ ਰੌਚਕਤਾ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਮੇਲੇ ਬਹੁਤ ਹੀ ਸਹਾਈ ਸਿੱਧ ਹੁੰਦੇ ਹਨ । ਮੇਲਿਆਂ ਦੇ ਸਫ਼ਲ ਸੰਚਾਲਨ ਲਈ ਸ਼੍ਰੀਮਤੀ ਸ਼ਸ਼ੀ ਬਾਲਾ , ਸ਼੍ਰੀ ਸੁਧੀਰ ਕੁਮਾਰ ,

ਸ਼੍ਰੀਮਤੀ ਬਲਜੀਤ ਕੌਰ, ਸ. ਸੁਖਮ ਸਿੰਘ ਅਤੇ ਸ਼੍ਰੀਮਤੀ ਦੇਵਿੰਦਰਪਾਲ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *